ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰ ਸਣੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕਿਹਾ ‘ਇੱਥੇ ਆ ਕੇ ਭਾਵੁਕ ਹੋ ਜਾਂਦਾ ਹਾਂ’

ਅਦਾਕਾਰ ਸੁਨੀਲ ਸ਼ੈੱਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ । ਸੁਨੀਲ ਸ਼ੈੱਟੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਬੈਠ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।ਇਸ ਮੌਕੇ ਸੁਨੀਲ ਸ਼ੈੱਟੀ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਰੂਹਾਨੀ ਸਕੂਨ ਦਾ ਅਹਿਸਾਸ ਹੁੰਦਾ ਹੈ ਅਤੇ ਉਹ ਅਕਸਰ ਭਾਵੁਕ ਹੋ ਜਾਂਦੇ ਹਨ ।

By  Shaminder Kaur Kaler August 20th 2026 10:24 AM -- Updated: August 20th 2026 10:26 AM

ਅਦਾਕਾਰ ਸੁਨੀਲ ਸ਼ੈੱਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ । ਸੁਨੀਲ ਸ਼ੈੱਟੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਬੈਠ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।


ਇਸ ਮੌਕੇ ਸੁਨੀਲ ਸ਼ੈੱਟੀ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਰੂਹਾਨੀ ਸਕੂਨ ਦਾ ਅਹਿਸਾਸ ਹੁੰਦਾ ਹੈ ਅਤੇ ਉਹ ਅਕਸਰ ਭਾਵੁਕ ਹੋ ਜਾਂਦੇ ਹਨ । ਦੱਸ ਦਈਏ ਕਿ ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚਦੇ ਹਨ। 

ਕੁਦਰਤ ਨਾਲ ਪਿਆਰ 

ਅਦਾਕਾਰ ਸੁਨੀਲ ਸ਼ੈੱਟੀ ਕੁਦਰਤ ਦੇ ਬਹੁਤ ਨਜ਼ਦੀਕ ਹਨ । ਉਨ੍ਹਾਂ ਨੂੰ ਬਾਗਵਾਨੀ ਦਾ ਵੀ ਬਹੁਤ ਜ਼ਿਆਦਾ ਸ਼ੌਂਕ ਹੈ ਅਤੇ ਅਕਸਰ ਆਪਣੇ ਇਸ ਸ਼ੌਂਕ ਨੂੰ ਪੂਰਾ ਕਰਨ ਦੇ ਲਈ ਉਹ ਘੰਟਿਆਂ ਬੱਧੀ ਆਪਣੇ ਗਾਰਡਨ ‘ਚ ਸਮਾਂ ਬਿਤਾਉਂਦੇ ਹਨ ਅਤੇ ਰੁੱਖ ਬੂਟਿਆਂ ਦੀ ਖੁਦ ਦੇਖਭਾਲ ਕਰਦੇ ਹੋਏ ਦਿਖਾਈ ਦਿੰਦੇ ਹਨ।


ਉਨ੍ਹਾਂ ਨੇ ਆਪਣੇ ਘਰ ‘ਚ ਜਿੱਥੇ ਫਲ, ਫੁੱਲ ਤੇ ਛਾਂਦਾਰ ਰੁੱਖ ਲਗਾਏ ਹੋਏ ਹਨ ਅਤੇ ਅਕਸਰ ਉਹ ਆਪਣੇ ਘਰ ‘ਚ ਫਲ ਅਤੇ ਸਬਜ਼ੀਆਂ ਤੋੜਦੇ ਹੋਏ ਨਜ਼ਰ ਆਉਂਦੇ ਹਨ।

 

Related Post

16ਵੇਂ ਦਿਨ ਵੀ ਬਾਕਸ ਆਫਿਸ ’ਤੇ ਛਾਈ 'ਰਾਮਾਇਣ', ਰਣਬੀਰ ਕਪੂਰ ਦੀ ਫ਼ਿਲਮ ਨੇ ਕਮਾਏ ਕਰੋੜਾਂ ਰੁਪਏ
ਸਮੰਥਾ ਰੂਥ ਪ੍ਰਭੂ ਬਣੀ ਮਾਂ, ਬੇਬੀ ਬੁਆਏ ਨੂੰ ਦਿੱਤਾ ਜਨਮ, ਤਸਵੀਰ ਸਾਂਝੀ ਕਰਕੇ ਅਦਾਕਾਰਾ ਨੇ ਦਿੱਤੀ ਜਾਣਕਾਰੀ
ਅਫੇਅਰ ਦੀਆਂ ਖ਼ਬਰਾਂ ਵਿਚਾਲੇ ਕ੍ਰਿਤੀ ਸੈਨਨ ਨੇ ਕਬੀਰ ਬਹੀਆ ’ਤੇ ਲੁਟਾਇਆ ਪਿਆਰ, ਖ਼ਾਸ ਤਸਵੀਰ ਸਾਂਝੀ ਕਰ ਦਿੱਤੀ ਜਨਮਦਿਨ ਦੀ ਵਧਾਈ
ਤੱਬੂ ਦੀ OTT ਦੁਨੀਆ ਵਿੱਚ ਨਵੀਂ ਪਾਰੀ, YRF ਦੀ Netflix ਸੀਰੀਜ਼ ‘ਟਨਲ ਮੈਨ’ ਵਿੱਚ ਆਵੇਗੀ ਨਜ਼ਰ; ਉੱਤਰਾਖੰਡ ਰੈਸਕਿਊ ਆਪ੍ਰੇਸ਼ਨ ਤੋਂ ਪ੍ਰੇਰਿਤ ਹੈ ਕਹਾਣੀ
ਦੀਆ ਮਿਰਜ਼ਾ ਨੇ ਨਵਾਜ਼ੂਦੀਨ ਸਿੱਦੀਕੀ ਨੂੰ ਕਿਹਾ “ਨਾ ਬਾਤ ਕਰਨੇ ਕੀ ਤਮੀਜ਼ ਹੈ” ਅਦਾਕਾਰ ਨੇ ਦਿੱਤਾ ਜਵਾਬ “ਕਾਮ ਮੇ ਕਮੀ ਹੈ ਤੋ ਨਿਕਾਲ ਕੇ ਦਿਖਾਓ”
ਸੋਨਾ ਮਹਾਪਾਤਰਾ ਨੇ ਸਲਮਾਨ ਖ਼ਾਨ 'ਤੇ ਕੱਸਿਆ ਤੰਜ਼, ਗਾਇਕੀ ਦਾ ਉਡਾਇਆ ਮਜ਼ਾਕ, ਪੁਰਾਣੇ ਵਿਵਾਦ ਨੂੰ ਲੈ ਕੇ ਵੀ ਖੋਲ੍ਹੇ ਰਾਜ਼

© Copyright Galactic Television & Communications Pvt. Ltd. 2026. All rights reserved.