ਬਾਲੀਵੁੱਡ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਅਦਾਕਾਰ ਮੁਸ਼ਤਾਕ ਖ਼ਾਨ ਦਾ ਕੈਂਸਰ ਦੀ ਬੀਮਾਰੀ ਦੇ ਕਾਰਨ ਦਿਹਾਂਤ
ਬਾਲੀਵੁੱਡ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ਮਸ਼ਹੂਰ ਅਦਾਕਾਰ ਮੁਸਤਾਕ ਖ਼ਾਨ ਦਾ ਦਿਹਾਂਤ ਹੋ ਗਿਆ ਹੈ। ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੇ ਮੁਸਤਾਕ ਖ਼ਾਨ ਦਾ ਮੁੰਬਈ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਹਸਪਤਾਲ ‘ਚ ਭਰਤੀ ਸਨ । ਪਰ ਬੀਤੀ ਸ਼ਾਮ ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ।
ਬਾਲੀਵੁੱਡ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ਮਸ਼ਹੂਰ ਅਦਾਕਾਰ ਮੁਸਤਾਕ ਖ਼ਾਨ ਦਾ ਦਿਹਾਂਤ ਹੋ ਗਿਆ ਹੈ। ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੇ ਮੁਸਤਾਕ ਖ਼ਾਨ ਦਾ ਮੁੰਬਈ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਹਸਪਤਾਲ ‘ਚ ਭਰਤੀ ਸਨ । ਪਰ ਬੀਤੀ ਸ਼ਾਮ ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਪਿਛਲੇ ਪੰਦਰਾਂ ਦਿਨਾਂ ਤੋਂ ਉਹ ਮੁੰਬਈ ਦੇ ਹਸਪਤਾਲ ‘ਚ ਦਾਖਲ ਸਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਕੈਂਸਰ ਦੀ ਬੀਮਾਰੀ ਬਾਰੇ ਪਤਾ ਲੱਗਿਆ ਸੀ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਸੀ।

ਫ਼ਿਲਮਾਂ ਦੇ ਨਾਲ-ਨਾਲ ਟੀਵੀ ਸੀਰੀਅਲ ‘ਚ ਆਏ ਨਜ਼ਰ
ਅਦਾਕਾਰ ਮੁਸ਼ਤਾਕ ਖ਼ਾਨ ਨੇ ਜਿੱਥੇ ਬਾਲੀਵੁੱਡ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ, ਉੱਥੇ ਹੀ ਕਈ ਟੀਵੀ ਸੀਰੀਅਲ ‘ਚ ਵੀ ਦਿਖਾਈ ਦਿੱਤੇ ਸਨ ।ਉਹ ਆਪਣੀ ਕਾਮੇਡੀ ਦੇ ਲਈ ਵੀ ਜਾਣੇ ਜਾਂਦੇ ਸਨ।ਉਨ੍ਹਾਂ ਨੇ ਵੈਲਕਮ, ਆਸ਼ਿਕੀ, ਹਮ ਹੈਂ ਰਾਹੀ ਪਿਆਰ ਕੇ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਸੀ। ‘ਵੈਲਕਮ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। 2024 ‘ਚ ਉਹ ਉਸ ਵੇਲੇ ਚਰਚਾ ‘ਚ ਆਏ ਸਨ ਜਦੋਂ ਉਨ੍ਹਾਂ ਨੇ ਕੁਝ ਲੋਕਾਂ ਤੇ ਉਨ੍ਹਾਂ ਨੂੰ ਅਗਵਾ ਕਰਨ ਦੀ ਗੱਲ ਆਖੀ ਸੀ । ਹਾਲਾਂਕਿ ਅਗਵਾ ਕਰਨ ਵਾਲਿਆਂ ਦੇ ਚੰਗੁਲ ਚੋਂ ਉਹ ਬਚ ਨਿਕਲੇ ਸਨ। ਉਨ੍ਹਾਂ ਦੇ ਦਿਹਾਂਤ ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।