ਅਮਿਤਾਭ ਬੱਚਨ ਦੇ ਘਰ ‘ਜਲਸਾ’ ਨੂੰ ਕਾਰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਨੂੰ ਲੈ ਕੇ ਵੀ ਮਿਲਿਆ ਧਮਕੀ ਭਰਿਆ ਈਮੇਲ

ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਘਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੁੰਬਈ ਵਿੱਚ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

By  Shaminder Kaur Kaler November 12th 2026 04:29 PM

ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਘਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੁੰਬਈ ਵਿੱਚ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਅਮਿਤਾਭ ਬੱਚਨ ਦੇ ਘਰ ਨੂੰ ਕਾਰ ਬੰਬ ਨਾਲ ਉਡਾਉਣ ਦੀ ਧਮਕੀ

ਜਾਣਕਾਰੀ ਮੁਤਾਬਕ, ਮੁੰਬਈ ਮੇਅਰ ਦੇ ਦਫ਼ਤਰ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਇਸ ਈਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਅਮਿਤਾਭ ਬੱਚਨ ਦੇ ਜੁਹੂ ਸਥਿਤ ਬੰਗਲੇ 'ਜਲਸਾ' ਨੂੰ ਕਾਰ ਬੰਬ ਰਾਹੀਂ ਨਿਸ਼ਾਨਾ ਬਣਾਇਆ ਜਾਵੇਗਾ।ਇੰਨਾ ਹੀ ਨਹੀਂ, ਈਮੇਲ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੁੰਬਈ ਵਿੱਚ ਹੋਣ ਵਾਲੇ ਕੰਸਰਟ ਦਾ ਵੀ ਜ਼ਿਕਰ ਕੀਤਾ ਗਿਆ ਹੈ। ਧਮਕੀ ਵਿੱਚ ਕੰਸਰਟ ਵਾਲੀ ਥਾਂ 'ਤੇ ਆਈਫੋਨ ਬੰਬ ਰਾਹੀਂ ਹਮਲਾ ਕਰਨ ਦੀ ਗੱਲ ਕਹੀ ਗਈ ਹੈ।


ਧਮਕੀ ਮਿਲਣ ਤੋਂ ਬਾਅਦ ਜਾਂਚ ਵਿੱਚ ਜੁੱਟੀ ਪੁਲਿਸ

ਧਮਕੀ ਭਰਿਆ ਈਮੇਲ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੰਬ ਸਕੁਐਡ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ। ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਨ੍ਹਾਂ ਧਮਕੀਆਂ ਦੀ ਸੱਚਾਈ ਅਤੇ ਸੰਭਾਵਿਤ ਖ਼ਤਰੇ ਬਾਰੇ ਜਾਂਚ ਜਾਰੀ ਹੈ।


ਪਹਿਲਾਂ ਵੀ ਕਈ ਮਸ਼ਹੂਰ ਹਸਤੀਆਂ ਨੂੰ ਮਿਲ ਚੁੱਕੀਆਂ ਹਨ ਧਮਕੀਆਂ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਥਾਵਾਂ ਨੂੰ ਧਮਕੀਆਂ ਮਿਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲਾਂ ਅਦਾਕਾਰ ਟਾਈਗਰ ਸ਼ਰਾਫ ਦੀ ਗੱਡੀ 'ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।ਇਸ ਤੋਂ ਇਲਾਵਾ ਸਲਮਾਨ ਖ਼ਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ 2024 ਵਿੱਚ ਗੋਲੀਬਾਰੀ ਹੋਈ ਸੀ। ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਵੀ ਗੋਲੀਬਾਰੀ ਦੀ ਘਟਨਾ ਵਾਪਰ ਚੁੱਕੀ ਹੈ।

ਹੁਣ ਅਮਿਤਾਭ ਬੱਚਨ ਅਤੇ ਦਿਲਜੀਤ ਦੋਸਾਂਝ ਨਾਲ ਜੁੜੀ ਇਸ ਤਾਜ਼ਾ ਧਮਕੀ ਨੇ ਇੱਕ ਵਾਰ ਫਿਰ ਮੁੰਬਈ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਹਾਲਾਂਕਿ, ਪੁਲਿਸ ਜਾਂਚ ਤੋਂ ਬਾਅਦ ਹੀ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆਵੇਗੀ।

Related Post

16ਵੇਂ ਦਿਨ ਵੀ ਬਾਕਸ ਆਫਿਸ ’ਤੇ ਛਾਈ 'ਰਾਮਾਇਣ', ਰਣਬੀਰ ਕਪੂਰ ਦੀ ਫ਼ਿਲਮ ਨੇ ਕਮਾਏ ਕਰੋੜਾਂ ਰੁਪਏ
ਸਮੰਥਾ ਰੂਥ ਪ੍ਰਭੂ ਬਣੀ ਮਾਂ, ਬੇਬੀ ਬੁਆਏ ਨੂੰ ਦਿੱਤਾ ਜਨਮ, ਤਸਵੀਰ ਸਾਂਝੀ ਕਰਕੇ ਅਦਾਕਾਰਾ ਨੇ ਦਿੱਤੀ ਜਾਣਕਾਰੀ
ਅਫੇਅਰ ਦੀਆਂ ਖ਼ਬਰਾਂ ਵਿਚਾਲੇ ਕ੍ਰਿਤੀ ਸੈਨਨ ਨੇ ਕਬੀਰ ਬਹੀਆ ’ਤੇ ਲੁਟਾਇਆ ਪਿਆਰ, ਖ਼ਾਸ ਤਸਵੀਰ ਸਾਂਝੀ ਕਰ ਦਿੱਤੀ ਜਨਮਦਿਨ ਦੀ ਵਧਾਈ
ਤੱਬੂ ਦੀ OTT ਦੁਨੀਆ ਵਿੱਚ ਨਵੀਂ ਪਾਰੀ, YRF ਦੀ Netflix ਸੀਰੀਜ਼ ‘ਟਨਲ ਮੈਨ’ ਵਿੱਚ ਆਵੇਗੀ ਨਜ਼ਰ; ਉੱਤਰਾਖੰਡ ਰੈਸਕਿਊ ਆਪ੍ਰੇਸ਼ਨ ਤੋਂ ਪ੍ਰੇਰਿਤ ਹੈ ਕਹਾਣੀ
ਦੀਆ ਮਿਰਜ਼ਾ ਨੇ ਨਵਾਜ਼ੂਦੀਨ ਸਿੱਦੀਕੀ ਨੂੰ ਕਿਹਾ “ਨਾ ਬਾਤ ਕਰਨੇ ਕੀ ਤਮੀਜ਼ ਹੈ” ਅਦਾਕਾਰ ਨੇ ਦਿੱਤਾ ਜਵਾਬ “ਕਾਮ ਮੇ ਕਮੀ ਹੈ ਤੋ ਨਿਕਾਲ ਕੇ ਦਿਖਾਓ”
ਸੋਨਾ ਮਹਾਪਾਤਰਾ ਨੇ ਸਲਮਾਨ ਖ਼ਾਨ 'ਤੇ ਕੱਸਿਆ ਤੰਜ਼, ਗਾਇਕੀ ਦਾ ਉਡਾਇਆ ਮਜ਼ਾਕ, ਪੁਰਾਣੇ ਵਿਵਾਦ ਨੂੰ ਲੈ ਕੇ ਵੀ ਖੋਲ੍ਹੇ ਰਾਜ਼

© Copyright Galactic Television & Communications Pvt. Ltd. 2026. All rights reserved.