ਪਵਨ ਕਲਿਆਣ ਅਤੇ ਪਤਨੀ ਅੰਨਾ ਕੋਨੀਡੇਲਾ ਦਾ 13 ਸਾਲਾਂ ਬਾਅਦ ਹੋਵੇਗਾ ਤਲਾਕ, ਸਾਂਝਾ ਬਿਆਨ ਜਾਰੀ ਕਰਕੇ ਕੀਤਾ ਐਲਾਨ
ਸਾਊਥ ਸਿਨੇਮਾ ਦੇ ਮਸ਼ਹੂਰ ਅਦਾਕਾਰ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਕੋਨੀਡੇਲਾ ਨੇ ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਣ ਦਾ ਫੈਸਲਾ ਕੀਤਾ ਹੈ।ਦੋਵਾਂ ਨੇ ਬੀਤੀ ਦੇਰ ਰਾਤ ਪਵਨ ਕਲਿਆਣ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਸਾਂਝਾ ਬਿਆਨ ਸਾਂਝਾ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ।
ਸਾਊਥ ਸਿਨੇਮਾ ਦੇ ਮਸ਼ਹੂਰ ਅਦਾਕਾਰ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਕੋਨੀਡੇਲਾ ਨੇ ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਣ ਦਾ ਫੈਸਲਾ ਕੀਤਾ ਹੈ।ਦੋਵਾਂ ਨੇ ਬੀਤੀ ਦੇਰ ਰਾਤ ਪਵਨ ਕਲਿਆਣ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਸਾਂਝਾ ਬਿਆਨ ਸਾਂਝਾ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਬਿਆਨ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਆਪਸੀ ਸਮਝ ਅਤੇ ਸਨਮਾਨ ਨਾਲ ਲਿਆ ਗਿਆ ਹੈ।

ਆਪਸੀ ਸਹਿਮਤੀ ਨਾਲ ਲਿਆ ਵੱਖ ਹੋਣ ਦਾ ਫੈਸਲਾ
ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਆਪਣੇ ਸਾਂਝੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਦੋਵਾਂ ਨੇ ਆਪਸੀ ਸਮਝਦਾਰੀ ਅਤੇ ਇੱਕ-ਦੂਜੇ ਦੇ ਸਨਮਾਨ ਨੂੰ ਧਿਆਨ ਵਿੱਚ ਰੱਖਦਿਆਂ ਵੱਖ ਹੋਣ ਦਾ ਫੈਸਲਾ ਕੀਤਾ ਹੈ।ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿਨੇਮਾ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਹਾਲਾਂਕਿ, ਦੋਵਾਂ ਨੇ ਆਪਣੇ ਫੈਸਲੇ ਬਾਰੇ ਸਾਂਝੇ ਬਿਆਨ ਵਿੱਚ ਇਸ ਤੋਂ ਵੱਧ ਨਿੱਜੀ ਵੇਰਵੇ ਸਾਂਝੇ ਨਹੀਂ ਕੀਤੇ ਹਨ।

13 ਸਾਲ ਪਹਿਲਾਂ ਹੋਇਆ ਸੀ ਵਿਆਹ
ਜ਼ਿਕਰਯੋਗ ਹੈ ਕਿ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਦਾ ਵਿਆਹ ਸਾਲ 2013 ਵਿੱਚ ਹੋਇਆ ਸੀ। ਹੁਣ 13 ਸਾਲਾਂ ਦੇ ਵਿਆਹੁਤਾ ਜੀਵਨ ਤੋਂ ਬਾਅਦ ਦੋਵਾਂ ਨੇ ਵੱਖ ਹੋਣ ਦਾ ਐਲਾਨ ਕੀਤਾ ਹੈ।