ਰਣਬੀਰ ਕਪੂਰ ਨੇ ਪੈਪਰਾਜੀ ਦੇ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ, ਵੀਡੀਓ ਆਇਆ ਸਾਹਮਣੇ

ਰਣਬੀਰ ਕਪੂਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਪੈਪਰਾਜੀ ਦੇ ਨਾਲ ਆਪਣਾ ਜਨਮ ਦਿਨ ਮਨਾਇਆ। ਜਿਸ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰ ਪੈਪਰਾਜੀ ਦੇ ਨਾਲ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

By  Shaminder Kaur Kaler September 28th 2026 06:00 PM

ਰਣਬੀਰ ਕਪੂਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਪੈਪਰਾਜੀ ਦੇ ਨਾਲ ਆਪਣਾ ਜਨਮ ਦਿਨ ਮਨਾਇਆ। ਜਿਸ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰ ਪੈਪਰਾਜੀ ਦੇ ਨਾਲ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਰਣਬੀਰ ਕਪੂਰ ਦਾ ਵਰਕ ਫ੍ਰੰਟ 

ਰਣਬੀਰ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ।ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਜਿਸ ‘ਚ ਸਾਂਵਰੀਆ, ਬਚਨਾ ਐ ਹਸੀਨੋਂ,ਵੈਕ ਅਪ ਸਿਡ,ਅਜਬ ਪ੍ਰੇਮ ਕੀ ਗਜਬ ਕਹਾਣੀ, ਰੌਕ ਸਟਾਰ, ਸੰਜੂ, ਐਨੀਮਲ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

ਰਣਬੀਰ ਕਪੂਰ ਦੀ ਨਿੱਜੀ ਜ਼ਿੰਦਗੀ 

ਰਣਬੀਰ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਲੀਆ ਭੱਟ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਤੋਂ ਬਾਅਦ ਦੋਵਾਂ ਦੇ ਘਰ ਧੀ ਦਾ ਜਨਮ ਹੋਇਆ ਸੀ। ਜਿਸ ਦੇ ਨਾਲ ਅਕਸਰ ਜੋੜੀ ਦੀਆਂ ਤਸਵੀਰਾਂ ਤੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ। 

© Copyright Galactic Television & Communications Pvt. Ltd. 2026. All rights reserved.