ਬਾਲੀਵੁੱਡ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਅਦਾਕਾਰਾ ਮੌਸਮੀ ਚੈਟਰਜੀ ਦੇ ਪਤੀ ਦਾ ਦਿਹਾਂਤ

ਬਾਲੀਵੁੱਡ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮੌਸਮੀ ਚੈਟਰਜੀ ਦੇ ਪਤੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਯੰਤ ਮੁਖਰਜੀ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਦੇ ਵੱਲੋਂ ਸਾਂਝੀ ਕੀਤੀ ਗਈ ਹੈ।

By  Shaminder Kaur Kaler November 13th 2026 01:24 PM

ਬਾਲੀਵੁੱਡ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮੌਸਮੀ ਚੈਟਰਜੀ ਦੇ ਪਤੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਯੰਤ ਮੁਖਰਜੀ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਦੇ ਵੱਲੋਂ ਸਾਂਝੀ ਕੀਤੀ ਗਈ ਹੈ।


ਮੌਸਮੀ ਚੈਟਰਜੀ ਨੇ ਆਪਣੇ ਪਤੀ ਦੇ ਨਾਲ ਜ਼ਿੰਦਗੀ ਦੇ ਹਰ ਉਤਰਾਅ ਚੜ੍ਹਾਅ ‘ਚ ਸਾਥ ਦਿੱਤਾ ਸੀ ਅਤੇ ਇਸ ਤੋਂ ਪਹਿਲਾਂ ਮੌਸਮੀ ਨੇ ਆਪਣੇ ਧੀ ਨੂੰ ਵੀ ਗੁਆ ਦਿੱਤਾ ਸੀ। 2019  ‘ਚ ਉਨ੍ਹਾਂ ਦੀ ਧੀ ਦਾ ਦਿਹਾਂਤ ਹੋ ਗਿਆ ਸੀ । ਇਸ ਤੋਂ ਬਾਅਦ ਅਦਾਕਾਰਾ ਦੇ ਪਤੀ ਦੇ ਦਿਹਾਂਤ ਨੇ ਉਨ੍ਹਾਂ ਨੂੰ ਤੋੜ ਦਿੱਤਾ ਹੈ।  


ਸੰਗੀਤਕਾਰ ਹੇਮੰਤ ਕੁਮਾਰ ਦੇ ਪੁੱਤ ਸਨ ਜਯੰਤ ਮੁਖਰਜੀ

ਜਯੰਤ ਮੁਖਰਜੀ ਦਿੱਗਜ ਗਾਇਕ ਅਤੇ ਸੰਗੀਤਕਾਰ ਹੇਮੰਤ ਕੁਮਾਰ ਦੇ ਪੁੱੁਤਰ ਸਨ। ਉਹ ਫ਼ਿਲਮ ਅਤੇ ਟੀਵੀ ਇੰਡਸਟਰੀ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ ਨਿਰਮਾਤਾ ਦੇ ਤੌਰ ‘ਤੇ ਵੀ ਕੰਮ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਸਾਲ 1975 ‘ਚ ਆਈ ਫ਼ਿਲਮ ‘ਮਜ਼ਾਕ’ ਤੇ ਦੋ ਲੜਕੇ ਦੋਨੋਂ ਕੜਕੇ ਨਾਲ ਵੀ ਸੁਰਖੀਆਂ ਵਟੋਰੀਆਂ ਸਨ।ਸੰਨ 1992 ‘ਚ ਤਲਾਸ਼ ਸੀਰੀਅਲ ਦੇ ਨਾਲ ਵੀ ਉਨ੍ਹਾਂ ਨੇ ਕਾਫੀ ਨਾਮਣਾ ਖੱਟਿਆ ਸੀ । 

Related Post

16ਵੇਂ ਦਿਨ ਵੀ ਬਾਕਸ ਆਫਿਸ ’ਤੇ ਛਾਈ 'ਰਾਮਾਇਣ', ਰਣਬੀਰ ਕਪੂਰ ਦੀ ਫ਼ਿਲਮ ਨੇ ਕਮਾਏ ਕਰੋੜਾਂ ਰੁਪਏ
ਸਮੰਥਾ ਰੂਥ ਪ੍ਰਭੂ ਬਣੀ ਮਾਂ, ਬੇਬੀ ਬੁਆਏ ਨੂੰ ਦਿੱਤਾ ਜਨਮ, ਤਸਵੀਰ ਸਾਂਝੀ ਕਰਕੇ ਅਦਾਕਾਰਾ ਨੇ ਦਿੱਤੀ ਜਾਣਕਾਰੀ
ਅਫੇਅਰ ਦੀਆਂ ਖ਼ਬਰਾਂ ਵਿਚਾਲੇ ਕ੍ਰਿਤੀ ਸੈਨਨ ਨੇ ਕਬੀਰ ਬਹੀਆ ’ਤੇ ਲੁਟਾਇਆ ਪਿਆਰ, ਖ਼ਾਸ ਤਸਵੀਰ ਸਾਂਝੀ ਕਰ ਦਿੱਤੀ ਜਨਮਦਿਨ ਦੀ ਵਧਾਈ
ਤੱਬੂ ਦੀ OTT ਦੁਨੀਆ ਵਿੱਚ ਨਵੀਂ ਪਾਰੀ, YRF ਦੀ Netflix ਸੀਰੀਜ਼ ‘ਟਨਲ ਮੈਨ’ ਵਿੱਚ ਆਵੇਗੀ ਨਜ਼ਰ; ਉੱਤਰਾਖੰਡ ਰੈਸਕਿਊ ਆਪ੍ਰੇਸ਼ਨ ਤੋਂ ਪ੍ਰੇਰਿਤ ਹੈ ਕਹਾਣੀ
ਦੀਆ ਮਿਰਜ਼ਾ ਨੇ ਨਵਾਜ਼ੂਦੀਨ ਸਿੱਦੀਕੀ ਨੂੰ ਕਿਹਾ “ਨਾ ਬਾਤ ਕਰਨੇ ਕੀ ਤਮੀਜ਼ ਹੈ” ਅਦਾਕਾਰ ਨੇ ਦਿੱਤਾ ਜਵਾਬ “ਕਾਮ ਮੇ ਕਮੀ ਹੈ ਤੋ ਨਿਕਾਲ ਕੇ ਦਿਖਾਓ”
ਸੋਨਾ ਮਹਾਪਾਤਰਾ ਨੇ ਸਲਮਾਨ ਖ਼ਾਨ 'ਤੇ ਕੱਸਿਆ ਤੰਜ਼, ਗਾਇਕੀ ਦਾ ਉਡਾਇਆ ਮਜ਼ਾਕ, ਪੁਰਾਣੇ ਵਿਵਾਦ ਨੂੰ ਲੈ ਕੇ ਵੀ ਖੋਲ੍ਹੇ ਰਾਜ਼

© Copyright Galactic Television & Communications Pvt. Ltd. 2026. All rights reserved.