ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਤੁਸ਼ਾਰ ਕਪੂਰ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਧਮਕੀ ਭਰੀ ਕਾਲ ਤੋਂ ਬਾਅਦ ਪੁਲਿਸ ਕੋਲ ਪਹੁੰਚੇ ਅਦਾਕਾਰ

ਬਾਲੀਵੁੱਡ ਅਦਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇਸ ਮਾਮਲੇ ਵਿੱਚ ਅਦਾਕਾਰ ਤੁਸ਼ਾਰ ਕਪੂਰ ਦਾ ਨਾਂ ਵੀ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, 'ਗੋਲਮਾਲ' ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਤੁਸ਼ਾਰ ਕਪੂਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਘਟਨਾ ਤੋਂ ਬਾਅਦ ਅਦਾਕਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

By  Shaminder Kaur Kaler November 3rd 2026 01:20 PM

ਬਾਲੀਵੁੱਡ ਅਦਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇਸ ਮਾਮਲੇ ਵਿੱਚ ਅਦਾਕਾਰ ਤੁਸ਼ਾਰ ਕਪੂਰ ਦਾ ਨਾਂ ਵੀ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, 'ਗੋਲਮਾਲ' ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਤੁਸ਼ਾਰ ਕਪੂਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਘਟਨਾ ਤੋਂ ਬਾਅਦ ਅਦਾਕਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਤੁਸ਼ਾਰ ਕਪੂਰ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਜਤਿੰਦਰ ਦੇ ਪੁੱਤਰ ਅਤੇ ਫ਼ਿਲਮ ਨਿਰਮਾਤਾ ਏਕਤਾ ਕਪੂਰ ਦੇ ਭਰਾ ਹਨ। ਉਨ੍ਹਾਂ ਨੂੰ ਕਥਿਤ ਤੌਰ ’ਤੇ ਇੱਕ ਧਮਕੀ ਭਰਿਆ ਫੋਨ ਕਾਲ ਆਇਆ, ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹੈਰੀ ਬਾਕਸਰ ਵਜੋਂ ਦੱਸੀ।

5 ਕਰੋੜ ਰੁਪਏ ਦਾ ਇੰਤਜ਼ਾਮ ਕਰਨ ਲਈ ਕਿਹਾ

ਸਮਾਚਾਰ ਏਜੰਸੀ IANS ਦੀ ਰਿਪੋਰਟ ਮੁਤਾਬਕ, ਫੋਨ ਕਰਨ ਵਾਲੇ ਵਿਅਕਤੀ ਨੇ ਤੁਸ਼ਾਰ ਕਪੂਰ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਜਲਦ ਤੋਂ ਜਲਦ ਪੈਸਿਆਂ ਦਾ ਪ੍ਰਬੰਧ ਕਰਨ ਲਈ ਕਿਹਾ। ਇਸ ਕਾਲ ਨੂੰ ਗੰਭੀਰਤਾ ਨਾਲ ਲੈਂਦਿਆਂ ਅਦਾਕਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਬਾਲੀਵੁੱਡ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਫ਼ਿਲਮ ਇੰਡਸਟਰੀ ਨਾਲ ਜੁੜੀਆਂ ਕਈ ਹਸਤੀਆਂ ਨੂੰ ਧਮਕੀ ਭਰੇ ਫੋਨ ਅਤੇ ਹੋਰ ਸੰਦੇਸ਼ ਮਿਲਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀਆਂ ਘਟਨਾਵਾਂ ਨੇ ਫ਼ਿਲਮੀ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਫਿਰੌਤੀ ਮੰਗਣ ਦੇ ਪਿੱਛੇ ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।


© Copyright Galactic Television & Communications Pvt. Ltd. 2026. All rights reserved.