ਮੌਤ ਨੂੰ ਮਾਤ ਦੇ ਕੇ ਘਰ ਪਰਤਿਆ ਅਦਾਕਾਰ ਟੀਨੂ ਆਨੰਦ, ਪਸਲੀਆਂ ਟੁੱਟੀਆਂ ਤੇ ਫੇਫੜੇ ‘ਚ ਹੋ ਗਿਆ ਸੀ ਛੇਕ
ਅਦਾਕਾਰ ਟੀਨੂ ਆਨੰਦ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਅਦਾਕਾਰ ਮੌਤ ਨੂੰ ਮਾਤ ਦੇ ਕੇ ਆਪਣੇ ਘਰ ਪਰਤ ਆਇਆ ਹੈ। ਅਦਾਕਾਰ ਕਈ ਗੰਭੀਰ ਬੀਮਾਰੀਆਂ ਦੇ ਨਾਲ ਜੂਝ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਟੀਨੂ ਆਨੰਦ ਕੁਝ ਸਮਾਂ ਪਹਿਲਾਂ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਜਿਸ ਕਾਰਨ ਉਨ੍ਹਾਂ ਦੀਆਂ ਪਸਲੀਆਂ ‘ਚ ਗੰਭੀਰ ਸੱਟ ਲੱਗੀ ਤੇ ਉਨ੍ਹਾਂ ਦੀਆਂ ਪਸਲੀਆਂ ਟੁੱਟ ਗਈਆਂ।ਪਸਲੀ ਟੁੱਟ ਦੇ ਫੇਫੜੇ ‘ਚ ਲੱਗ ਗਈ।
ਅਦਾਕਾਰ ਟੀਨੂ ਆਨੰਦ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਅਦਾਕਾਰ ਮੌਤ ਨੂੰ ਮਾਤ ਦੇ ਕੇ ਆਪਣੇ ਘਰ ਪਰਤ ਆਇਆ ਹੈ। ਅਦਾਕਾਰ ਕਈ ਗੰਭੀਰ ਬੀਮਾਰੀਆਂ ਦੇ ਨਾਲ ਜੂਝ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਟੀਨੂ ਆਨੰਦ ਕੁਝ ਸਮਾਂ ਪਹਿਲਾਂ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਜਿਸ ਕਾਰਨ ਉਨ੍ਹਾਂ ਦੀਆਂ ਪਸਲੀਆਂ ‘ਚ ਗੰਭੀਰ ਸੱਟ ਲੱਗੀ ਤੇ ਉਨ੍ਹਾਂ ਦੀਆਂ ਪਸਲੀਆਂ ਟੁੱਟ ਗਈਆਂ।ਪਸਲੀ ਟੁੱਟ ਦੇ ਫੇਫੜੇ ‘ਚ ਲੱਗ ਗਈ।ਜਿਸ ਕਾਰਨ ਫੇਫੜੇ ‘ਚ ਛੇਕ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।ਸੱਟ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਧੀਰੂਭਾਈ ਅੰਬਾਨੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ‘ਚ ਰੱਖਿਆ ਗਿਆ ਸੀ।ਇਲਾਜ ਤੋਂ ਬਾਅਦ ਵੀ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ।ਟੀਨੂ ਆਨੰਦ ਘਰ ‘ਚ ਹੀ ਆਰਾਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਫਿਜ਼ੀਓਥੈਰੇਪੀ ਵੀ ਜਾਰੀ ਹੈ।ਅਦਾਕਾਰ ਨੇ ਨਿਊਜ਼ ਏਜੰਸੀ ਦੇ ਨਾਲ ਗੱਲਬਾਤ ਦੌਰਾਨ ਆਪਣੀ ਸਿਹਤ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ।