ਅਦਾਕਾਰਾ ਸਤਵੰਤ ਕੌਰ ਵੀ ਦਿੱਲੀ ‘ਚ ਜੰਤਰ ਮੰਤਰ ‘ਤੇ ਹੋ ਰਹੇ ਪ੍ਰਦਰਸ਼ਨ ‘ਚ ਹੋਏ ਸ਼ਾਮਿਲ

ਹੁਣ ਅਦਾਕਾਰਾ ਸਤਵੰਤ ਕੌਰ ਵੀ ਇਸ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ‘ਚ ਉਹ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਭ ਨੂੰ ਹੱਕ ਹੈ ਆਪਣੇ ਹੱਕਾਂ ਦੇ ਲਈ ਲੜਨ ਦਾ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ।

By  Shaminder Kaur Kaler July 23rd 2026 11:00 AM

ਦਿੱਲੀ ਦੇ ਜੰਤਰ ਮੰਤਰ ‘ਤੇ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਵਿਦਿਆਰਥੀ ਸ਼ਾਮਿਲ ਹੋਏ ਹਨ। ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਸ਼ਾਮਿਲ ਹੋਏ ਹਨ । ਬੀਤੇ ਦਿਨੀਂ ਗਾਇਕ ਕਾਕਾ ਵੀ ਇਸ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਸਨ। ਇਸ ਤੋਂ ਇਲਾਵਾ ਬਾਲੀਵੁੱਡ ਦੇ ਕਈ ਸਿਤਾਰੇ ਜਿਸ ‘ਚ ਸ਼ਬਾਨਾ ਆਜ਼ਮੀ, ਸਵਰਾ ਭਾਸਕਰ, ਨਸੀਰੂਦੀਨ ਸ਼ਾਹ ਸਣੇ ਕਈ ਸਿਤਾਰੇ ਵੀ ਪਹੁੰਚੇ ਸਨ।


ਜਿਸ ਤੋਂ ਬਾਅਦ ਹੁਣ ਅਦਾਕਾਰਾ ਸਤਵੰਤ ਕੌਰ ਵੀ ਇਸ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ‘ਚ ਉਹ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਭ ਨੂੰ ਹੱਕ ਹੈ ਆਪਣੇ ਹੱਕਾਂ ਦੇ ਲਈ ਲੜਨ ਦਾ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ।


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਵਿਦਿਆਰਥੀਆਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ।ਦੱਸ ਦਈਏ ਕਿ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ‘ਤੇ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।ਧਰਨਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। 


© Copyright Galactic Television & Communications Pvt. Ltd. 2026. All rights reserved.