ਅਫਸਾਨਾ ਖ਼ਾਨ ਨੇ ਦੀਵਾਲੀ ਪਾਰਟੀ ‘ਚ ਆਪਣੇ ਗੀਤਾਂ ਦੇ ਨਾਲ ਬੰਨਿਆ ਸਮਾਂ
ਅਫਸਾਨਾ ਖ਼ਾਨ ਨੇ ਦੀਵਾਲੀ ਪਾਰਟੀ ‘ਚ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ । ਜਿਸ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਫਸਾਨਾ ਖ਼ਾਨ ਆਪਣਾ ਮਸ਼ਹੂਰ ਗੀਤ ‘ਯਾਰ ਮੇਰਾ ਤਿੱਤਲੀਆਂ ਵਰਗਾ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਨਾਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਦਾ ਬਾਡੀਗਾਰਡ ਸ਼ੇਰਾ ਵੀ ਨਜ਼ਰ ਆ ਰਿਹਾ ਹੈ।

ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਸਾਜ਼ ਵੀ ਇਸ ਮੌਕੇ ‘ਤੇ ਉਨ੍ਹਾਂ ਨਾਲ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨਜ਼ਰ ਆ ਰਹੇ ਹਨ।

ਅਫਸਾਨਾ ਖ਼ਾਨ ਦਾ ਵਰਕ ਫ੍ਰੰਟ
ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।
ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ। ਜਿਸ ‘ਚ ਧੱਕਾ, ਯਾਰ ਮੇਰਾ ਤਿੱਤਲੀਆਂ ਵਰਗਾ, ਵਧਾਈਆਂ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ।ਅਫਸਾਨਾ ਖ਼ਾਨ ਦਾ ਪਤੀ ਵੀ ਵਧੀਆ ਗਾਇਕ ਹੈ ਅਤੇ ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ।