ਕੈਨੇਡਾ ‘ਚ ਐਮੀ ਵਿਰਕ ਦੀ ਕਾਰ ਤੇ ਤਾਬੜਤੋੜ ਫਾਇਰਿੰਗ, ਵਾਲ-ਵਾਲ ਬਚਿਆ ਗਾਇਕ ਤੇ ਉਨ੍ਹਾਂ ਦੇ ਸਾਥੀ

ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਪੰਜਾਬੀ ਫਿਲਮ ਜਗਤ ਦੇ ਅਦਾਕਾਰ ਤੇ ਗਾਇਕ ਐਮੀ ਵਿਰਕ ਨਾਲ ਜੁੜੀ ਇੱਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਮੁਤਾਬਕ ਮਕੱਲਮ ਰੋਡ ਅਤੇ ਸਾਊਥ ਫਰੇਜ਼ਰ ਵੇਅ ਨੇੜੇ ਇੱਕ ਚੱਲਦੀ ਕਾਰ ’ਤੇ ਕਿਸੇ ਹੋਰ ਵਾਹਨ ਵਿੱਚੋਂ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਕਾਰ ਵਿੱਚ ਸਵਾਰ ਚਾਰ ਵਿਅਕਤੀ ਵਾਲ-ਵਾਲ ਬਚ ਗਏ।

By  Shaminder Kaur Kaler September 9th 2026 09:43 AM -- Updated: September 9th 2026 09:54 AM

 ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਪੰਜਾਬੀ ਫਿਲਮ ਜਗਤ ਦੇ ਅਦਾਕਾਰ ਤੇ ਗਾਇਕ ਐਮੀ ਵਿਰਕ ਨਾਲ ਜੁੜੀ ਇੱਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਮੁਤਾਬਕ ਮਕੱਲਮ ਰੋਡ ਅਤੇ ਸਾਊਥ ਫਰੇਜ਼ਰ ਵੇਅ ਨੇੜੇ ਇੱਕ ਚੱਲਦੀ ਕਾਰ ’ਤੇ ਕਿਸੇ ਹੋਰ ਵਾਹਨ ਵਿੱਚੋਂ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਕਾਰ ਵਿੱਚ ਸਵਾਰ ਚਾਰ ਵਿਅਕਤੀ ਵਾਲ-ਵਾਲ ਬਚ ਗਏ।ਜਾਣਕਾਰੀ ਅਨੁਸਾਰ ਗੋਲੀਬਾਰੀ ਦੇ ਨਿਸ਼ਾਨ ਕਾਰ ਦੇ ਸ਼ੀਸ਼ਿਆਂ ’ਤੇ ਦਿਖਾਈ ਦਿੱਤੇ। ਸ਼ੁਰੂਆਤੀ ਜਾਣਕਾਰੀ ਵਿੱਚ ਇਹ ਵੀ ਦੱਸਿਆ ਗਿਆ ਕਿ ਕਾਰ ਦੀ ਮਜ਼ਬੂਤ ਸੁਰੱਖਿਆ ਕਾਰਨ ਗੋਲੀਆਂ ਅੰਦਰ ਤੱਕ ਨਹੀਂ ਪਹੁੰਚ ਸਕੀਆਂ। ਹਾਲਾਂਕਿ, ਪੁਲੀਸ ਨੇ ਅਜੇ ਤੱਕ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ ਐਮੀ ਵਿਰਕ ਇਸ ਇਲਾਕੇ ਵਿੱਚ ਆਪਣਾ ਸ਼ੋਅ ਕਰਨ ਤੋਂ ਬਾਅਦ ਆਪਣੇ ਸਾਥੀਆਂ ਨਾਲ ਜਾ ਰਿਹਾ ਸੀ। ਪੁਲੀਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਦਾ ਅਸਲ ਨਿਸ਼ਾਨਾ ਕੌਣ ਸੀ ਅਤੇ ਗੋਲੀਬਾਰੀ ਪਿੱਛੇ ਕੀ ਕਾਰਨ ਹੋ ਸਕਦਾ ਹੈ।

© Copyright Galactic Television & Communications Pvt. Ltd. 2026. All rights reserved.