ਬੰਟੀ ਬੈਂਸ ਦੀ ਧੀ ਦਾ ਅੱਜ ਹੈ ਜਨਮ ਦਿਨ, ਬੰਟੀ ਬੈਂਸ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ
ਗੀਤਕਾਰ ਬੰਟੀ ਬੈਂਸ ਦੀ ਵੱਡੀ ਧੀ ਜਾਨਵੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਤਸਵੀਰਾਂ ‘ਚ ਉਨ੍ਹਾਂ ਦੀ ਪਤਨੀ ਅਮਨਪ੍ਰੀਤ ਬੈਂਸ ਤੇ ਛੋਟੀ ਧੀ ਵੀ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ ‘ਤੇ ਬੰਟੀ ਬੈਂਸ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਦੀ ਧੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ।ਇੱਕ ਵੀਡੀਓ ‘ਚ ਜਾਨਵੀ ਆਪਣੇ ਜਨਮ ਦਿਨ ‘ਤੇ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ। 
ਬੰਟੀ ਬੈਂਸ ਦਾ ਵਰਕ ਫ੍ਰੰਟ
ਬੰਟੀ ਬੈਂਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਲਿਖੇ ਹਨ ਅਤੇ ਕਈ ਵੱਡੇ ਗਾਇਕਾਂ ਨੇ ਉਨ੍ਹਾਂ ਦੇ ਲਿਖੇ ਗੀਤ ਗਾਏ ਹਨ ।
ਬੰਟੀ ਬੈਂਸ ਨੇ ਕਈ ਨਵੇਂ ਗਾਇਕਾਂ ਨੂੰ ਵੀ ਮੌਕਾ ਦਿੱਤਾ ਹੈ। ਜਿਸ ‘ਚ ਕੁਲਵਿੰਦਰ ਢਿੱਲੋਂ ਦਾ ਬੇਟਾ ਅਰਮਾਨ ਢਿੱਲੋਂ ਅਤੇ ਰਾਜ ਬਰਾੜ ਦਾ ਪੁੱਤਰ ਜੋਸ਼ ਬਰਾੜ ਵੀ ਸ਼ਾਮਿਲ ਹੈ। ਜਿਨ੍ਹਾਂ ਨੇ ਬੰਟੀ ਬੈਂਸ ਦੇ ਲਿਖੇ ਗੀਤ ਗਾ ਕੇ ਸੁਰਖੀਆਂ ਵਟੋਰੀਆਂ ਹਨ।