ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣੇ ਕਮਰੇ ਦਾ ਵੀਡੀਓ, ਵਿਖਾਇਆ ਕਿਵੇਂ ਕਰਦੇ ਨੇ ਦਿਨ ਦੀ ਸ਼ੁਰੂਆਤ

ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਦਿਲਜੀਤ ਦੋਸਾਂਝ ਅਕਸਰ ਆਪਣੀ ਪ੍ਰੋਫੈਸ਼ਨਲ ਲਾਈਫ਼ ਦੇ ਨਾਲ-ਨਾਲ ਆਪਣੀ ਰੋਜ਼ਾਨਾ ਜ਼ਿੰਦਗੀ ਦੀਆਂ ਕੁਝ ਝਲਕੀਆਂ ਵੀ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਕਮਰੇ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੀ ਸਵੇਰ ਦੀ ਰੁਟੀਨ ਦੀ ਝਲਕ ਦੇਖਣ ਨੂੰ ਮਿਲੀ।

By  Shaminder Kaur Kaler September 18th 2026 12:17 PM

ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਦਿਲਜੀਤ ਦੋਸਾਂਝ ਅਕਸਰ ਆਪਣੀ ਪ੍ਰੋਫੈਸ਼ਨਲ ਲਾਈਫ਼ ਦੇ ਨਾਲ-ਨਾਲ ਆਪਣੀ ਰੋਜ਼ਾਨਾ ਜ਼ਿੰਦਗੀ ਦੀਆਂ ਕੁਝ ਝਲਕੀਆਂ ਵੀ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਕਮਰੇ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੀ ਸਵੇਰ ਦੀ ਰੁਟੀਨ ਦੀ ਝਲਕ ਦੇਖਣ ਨੂੰ ਮਿਲੀ।

ਵੀਡੀਓ ਵਿੱਚ ਦਿਲਜੀਤ ਨੇ ਆਪਣੇ ਕਮਰੇ ਦਾ ਮਾਹੌਲ ਵਿਖਾਉਂਦੇ ਹੋਏ ਦੱਸਿਆ ਕਿ ਉਹ ਆਪਣੇ ਦਿਨ ਦੀ ਸ਼ੁਰੂਆਤ ਕਿਵੇਂ ਕਰਦੇ ਹਨ। ਉਨ੍ਹਾਂ ਦੀ ਇਹ ਸਾਦਗੀ ਭਰੀ ਝਲਕ ਸੋਸ਼ਲ ਮੀਡੀਆ ’ਤੇ ਫੈਨਜ਼ ਦਾ ਧਿਆਨ ਖਿੱਚ ਰਹੀ ਹੈ।ਦਿਲਜੀਤ ਦੋਸਾਂਝ ਆਪਣੀ ਬਿਜ਼ੀ ਸ਼ੈਡਿਊਲ ਦੇ ਬਾਵਜੂਦ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।

ਹੁਣ ਆਪਣੇ ਕਮਰੇ ਅਤੇ ਸਵੇਰ ਦੀ ਰੁਟੀਨ ਦੀ ਇਹ ਨਵੀਂ ਝਲਕ ਵੀ ਫੈਨਜ਼ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਡੀਓ ਵਿੱਚ ਦਿਲਜੀਤ ਦਾ ਸਾਦਾ ਅਤੇ ਨਿੱਜੀ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜਿਸਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ।

© Copyright Galactic Television & Communications Pvt. Ltd. 2026. All rights reserved.