ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ

ਦਿਲਪ੍ਰੀਤ ਢਿੱਲੋਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ । ਦਿਲਪ੍ਰੀਤ ਢਿੱਲੋਂ ਦਾ ਜਨਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਚੌਵੀ ਅਗਸਤ 1991 ਨੂੰ ਹੋਇਆ ਸੀ । ਇੱਥੇ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਅਤੇ ਇਸ ਤੋਂ ਬਾਅਦ ਉਚੇਰੀ ਸਿੱਖਿਆ ਵੀ ਪ੍ਰਾਪਤ ਕੀਤੀ ।

By  Shaminder Kaur Kaler August 24th 2026 11:28 AM

ਦਿਲਪ੍ਰੀਤ ਢਿੱਲੋਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ । ਦਿਲਪ੍ਰੀਤ ਢਿੱਲੋਂ ਦਾ ਜਨਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਚੌਵੀ ਅਗਸਤ 1991 ਨੂੰ ਹੋਇਆ ਸੀ । ਇੱਥੇ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਅਤੇ ਇਸ ਤੋਂ ਬਾਅਦ ਉਚੇਰੀ ਸਿੱਖਿਆ ਵੀ ਪ੍ਰਾਪਤ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ 2014 ‘ਚ ਆਪਣੀ ਐਲਬਮ ਕਾਰਤੂਸ ਦੇ ਨਾਲ ਮਿਊੁਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਅਤੇ ਗੁੰਡੇ ਨੰਬਰ:1ਦੇ ਨਾਲ ਸੁਰਖੀਆਂ ਵਟੋਰੀਆਂ।


ਦਿਲਪ੍ਰੀਤ ਢਿੱਲੋਂ ਦਾ ਅੰਬਰ ਧਾਲੀਵਾਲ ਨਾਲ ਵਿਆਹ 

ਦਿਲਪ੍ਰੀਤ ਢਿੱਲੋਂ ਨੇ ਅੰਬਰ ਧਾਲੀਵਾਲ ਦੇ ਨਾਲ ਵਿਆਹ ਕਰਵਾ ਲਿਆ । ਪਰ ਇਹ ਵਿਆਹ ਜ਼ਿਆਦਾ ਦਿਨ ਤੱਕ ਨਹੀਂ ਚੱਲਿਆ। ਵਿਆਹ ਤੋਂ ਬਾਅਦ ਕੁਝ ਮਹੀਨੇ ਤੱਕ ਤਾਂ ਸਭ ਕੁਝ ਠੀਕਠਾਕ ਚੱਲਿਆ, ਪਰ ਇਸ ਤੋਂ ਬਾਅਦ ਦਿਲਪ੍ਰੀਤ ਦੀ ਅੰਬਰ ਧਾਲੀਵਾਲ ਦੇ ਨਾਲ ਕਿਸੇ ਗੱਲੋਂ ਵਿਗੜ ਗਈ ਅਤੇ ਦੋਵਾਂ ਵਿਚਕਾਰ ਵਿਵਾਦ ਵਧਦਾ ਗਿਆ ਅਤੇ ਦੋਨਾਂ ਨੇ ਇੱਕ ਦੂਜੇ ਤੇ ਕਈ ਗੰਭੀਰ ਇਲਜ਼ਾਮ ਲਗਾਏ ।


ਇਸ ਤੋਂ ਬਾਅਦ ਦੋਵਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖੋ ਵੱਖ ਹੋ ਗਏ ਸਨ। ਇਸ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਨੇ ਦੂਜਾ ਵਿਆਹ ਕਰਵਾਇਆ । ਜਿਸ ਤੋਂ ਉਨ੍ਹਾਂ ਦਾ ਇੱਕ ਪੁੱਤਰ ਹੋਇਆ ਹੈ। ਜੋ ਕਿ ਬੀਤੇ ਸਾਲ ਹੋਇਆ ਸੀ । ਜਿਸ ਦੇ ਨਾਲ ਦਿਲਪ੍ਰੀਤ ਢਿੱਲੋਂ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। 

© Copyright Galactic Television & Communications Pvt. Ltd. 2026. All rights reserved.