ਦ੍ਰਿਸ਼ਟੀ ਗਰੇਵਾਲ ਦਾ ਭੈਣ ਦੇ ਘਰ ‘ਚ ਹੋਇਆ ਭਰਵਾਂ ਸੁਆਗਤ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਹੁਣ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰਾ ਆਪਣੀ ਭੈਣ ਦੇ ਘਰ ਗਈ ਹੋਈ ਹੈ ਅਤੇ ਉਸ ਦਾ ਘਰ ‘ਚ ਭਰਵਾਂ ਸੁਆਗਤ ਕੀਤਾ ਗਿਆ। ਕਿਉਂਕਿ ਪੁੱਤਰ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਅਦਾਕਾਰਾ ਆਪਣੀ ਭੈਣ ਦੇ ਘਰ ‘ਚ ਪਹੁੰਚੀ ਸੀ।

By  Shaminder Kaur Kaler October 9th 2026 10:00 AM

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਹੁਣ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰਾ ਆਪਣੀ ਭੈਣ ਦੇ ਘਰ ਗਈ ਹੋਈ ਹੈ ਅਤੇ ਉਸ ਦਾ ਘਰ ‘ਚ ਭਰਵਾਂ ਸੁਆਗਤ ਕੀਤਾ ਗਿਆ। ਕਿਉਂਕਿ ਪੁੱਤਰ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਅਦਾਕਾਰਾ ਆਪਣੀ ਭੈਣ ਦੇ ਘਰ ‘ਚ ਪਹੁੰਚੀ ਸੀ। ਸੋਸ਼ਲ ਮੀਡੀਆ ਤੇ ਉਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਭਾਣਜੀ ਦੇ ਲਈ ਗਿਫਟ ਲੈ ਕੇ ਗਏ ਹਨ। 

ਦ੍ਰਿਸ਼ਟੀ ਗਰੇਵਾਲ ਦਾ ਵਰਕ ਫ੍ਰੰਟ 

ਦ੍ਰਿਸ਼ਟੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਜੋੜੀ,ਹਾਰਡ ਕੌਰ, ਮੁਕਲਾਵਾ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ । ਉਨ੍ਹਾਂ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ ਅਤੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਕਈ ਵੈੱਬ ਸੀਰੀਜ਼ ‘ਚ ਵੀ ਉਹ ਨਜ਼ਰ ਆ ਚੁੱਕੇ ਹਨ। 


© Copyright Galactic Television & Communications Pvt. Ltd. 2026. All rights reserved.