ਦ੍ਰਿਸ਼ਟੀ ਗਰੇਵਾਲ ਨੇ ਮਾਪਿਆਂ ਨਾਲ ਖੂਬਸੂਰਤ ਪਲਾਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਮਾਪਿਆਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਮਾਪਿਆਂ ਦੀ ਅਹਿਮੀਅਤ ਬਾਰੇ ਦੱਸਿਆ ਹੈ। ਉਨ੍ਹਾਂ ਨੇ ਲਿਖਿਆ “ਜ਼ਿੰਦਗੀ ‘ਚ ਜਿੰਨਾ ਵੀ ਟਾਈਮ ਮਿਲੇ, ਆਪਣੇ ਮਾਪਿਆਂ ਦੇ ਨਾਲ ਜ਼ਰੂਰ ਸਪੈਂਡ ਕਰੋ।

By  Shaminder Kaur Kaler July 16th 2026 09:00 AM

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਮਾਪਿਆਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਮਾਪਿਆਂ ਦੀ ਅਹਿਮੀਅਤ ਬਾਰੇ ਦੱਸਿਆ ਹੈ। ਉਨ੍ਹਾਂ ਨੇ ਲਿਖਿਆ “ਜ਼ਿੰਦਗੀ ‘ਚ ਜਿੰਨਾ ਵੀ ਟਾਈਮ ਮਿਲੇ, ਆਪਣੇ ਮਾਪਿਆਂ ਦੇ ਨਾਲ ਜ਼ਰੂਰ ਸਪੈਂਡ ਕਰੋ। ਖੁਸ਼ੀ ਵਾਲੀਆਂ ਯਾਦਾਂ ਇਕੱਠੀਆਂ ਕਰੋ। ਕਿਉਂਕਿ ਵਕਤ ਇੱਕ ਵਾਰ ਲੰਘ ਜਾਂਦਾ ਹੈ ਤਾਂ ਵਾਪਸ ਨਹੀਂ ਆਉਂਦਾ।


ਜ਼ਿੰਦਗੀ ਦੇ ਹਰ ਪਲ ਨੂੰ ਮਾਣੋ।ਮਾਪੇ ਜ਼ਿੰਦਗੀ ਦਾ ਸਭ ਤੋਂ ਵੱਡਾ ਆਸ਼ੀਰਵਾਦ ਹਨ”। ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ। 


ਦ੍ਰਿਸ਼ਟੀ ਗਰੇਵਾਲ ਦੀ ਨਿੱਜੀ ਜ਼ਿੰਦਗੀ 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਦ੍ਰਿਸ਼ਟੀ ਗਰੇਵਾਲ ਨੇ ਲਾਕਡਾਊਨ ਦੇ ਦੌਰਾਨ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਪਹਿਲਾਂ ਧੀ ਦਾ ਜਨਮ ਹੋਇਆ ਅਤੇ ਹਾਲ ਹੀ ਉਨ੍ਹਾਂ ਦੇ ਘਰ ਦੂਜੀ ਔਲਾਦ ਦੇ ਰੂਪ ‘ਚ ਪੁੱਤਰ ਦਾ ਜਨਮ ਹੋਇਆ ਹੈ। ਜਿਨ੍ਹਾਂ ਦੇ ਨਾਲ ਉਹ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। 

ਦ੍ਰਿਸ਼ਟੀ ਗਰੇਵਾਲ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਨੇ ਨਿਰਮਲ ਰਿਸ਼ੀ ਦੇ ਨਾਲ ਫ਼ਿਲਮ ‘ਹਾਰਡ ਕੌਰ’, ‘ਰੋਮੀਓ ਰਾਂਝਾ’, ਮਿੱਟੀ ਨਾ ਫਰੋਲ ਜੋਗੀਆ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਦੇ ਪਤੀ ਵੀ ਵਧੀਆ ਅਦਾਕਾਰ ਹਨ।


© Copyright Galactic Television & Communications Pvt. Ltd. 2026. All rights reserved.