ਫ਼ਿਲਮ ‘ਕੈਰੀ ਆਨ ਜੱਟਾ-4’ ਦੀ ਕਾਮਯਾਬੀ ਨੂੰ ਲੈ ਕੇ ਪੱਬਾਂ ਭਾਰ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-੪’ ਦੀ ਕਾਮਯਾਬੀ ਤੋਂ ਖੁਸ਼ ਹਨ। ਇਹ ਫ਼ਿਲਮ ਬੀਤੇ ਦਿਨੀਂ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਈ ਸੀ ਅਤੇ ਫ਼ਿਲਮ ਸਫਲਤਾਪੂਰਵਕ ਸਿਨੇਮਾਂ ਘਰਾਂ ‘ਚ ਚੱਲ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

By  Shaminder Kaur Kaler July 9th 2026 05:16 PM

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-੪’ ਦੀ ਕਾਮਯਾਬੀ ਤੋਂ ਖੁਸ਼ ਹਨ। ਇਹ ਫ਼ਿਲਮ ਬੀਤੇ ਦਿਨੀਂ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਈ ਸੀ ਅਤੇ ਫ਼ਿਲਮ ਸਫਲਤਾਪੂਰਵਕ ਸਿਨੇਮਾਂ ਘਰਾਂ ‘ਚ ਚੱਲ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ‘ਚ ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਤੋਂ ਇਲਾਵਾ ਹੋਰ ਕਈ ਵੱਡੇ ਕਲਾਕਾਰ ਵੀ ਨਜ਼ਰ ਆਏ ਹਨ।


ਜਸਵਿੰਦਰ ਭੱਲਾ ਵੀ ਇਸ ਫ਼ਿਲਮ ‘ਚ ਏਆਈ ਤਕਨੀਕ ਦੇ ਨਾਲ ਅਦਾਕਾਰੀ ਕਰਦੇ ਦਿਖਾਈ ਦਿੱਤੇ ਹਨ ।ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਕੈਰੀ ਆਨ ਜੱਟਾ-੪’ ਫ਼ਿਲਮ ਨੂੰ ਲੈ ਕੇ ਬਹੁਤ ਖੁਸ਼ ਹਾਂ। ਇਸ ਤੋਂ ਇਲਾਵਾ ਅਦਾਕਾਰਾ ਨੇ ਗਿੱਪੀ ਗਰੇਵਾਲ ਦੇ ਨਾਲ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।ਜਿਸ ‘ਚ ਦੋਵੇਂ ਜਣੇ ‘ਕੈਰੀ ਆਨ ਜੱਟਾ’ ਦੇ ਗੀਤ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। 

ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਗਿੱਪੀ ਗਰੇਵਾਲ ਦੇ ਨਾਲ ਵੀ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।  

© Copyright Galactic Television & Communications Pvt. Ltd. 2026. All rights reserved.