ਗਿੱਪੀ ਗਰੇਵਾਲ ਪਹੁੰਚੇ ਵਿਦੇਸ਼, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਬੀਤੇ ਦਿਨੀਂ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਫ਼ਿਲਮ ਰਿਲੀਜ਼ ਹੋਈ ਹੈ। ਇਸ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਗਿੱਪੀ ਗਰੇਵਾਲ ਨਿਊਯਾਰਕ ਚਲੇ ਗਏ ਹਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਬਲੈਸਡ’।

By  Shaminder Kaur Kaler September 17th 2026 10:41 AM

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਬੀਤੇ ਦਿਨੀਂ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਫ਼ਿਲਮ ਰਿਲੀਜ਼ ਹੋਈ ਹੈ। ਇਸ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਗਿੱਪੀ ਗਰੇਵਾਲ ਨਿਊਯਾਰਕ ਚਲੇ ਗਏ ਹਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਬਲੈਸਡ’। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦਾ ‘ਟਰੰਪ’ ਹੋਟਲ ‘ਚ ਭਰਵਾਂ ਸੁਆਗਤ ਕੀਤਾ ਗਿਆ ਹੈ।


ਗਿੱਪੀ ਗਰੇਵਾਲ ਵੀ ਇਸ ਹੋਟਲ ਦੀਆਂ ਸੇਵਾਵਾਂ ਤੋਂ ਕਾਫੀ ਖੁਸ਼ ਨਜ਼ਰ ਆਏ । ਸੋਸ਼ਲ ਮੀਡੀਆ ਤੇ ਗਾਇਕ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਉਨ੍ਹਾਂ ਨੇ ਗੀਤਾਂ ਤੋਂ ਇਲਾਵਾ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।ਜਲਦ ਹੀ ਉਹ ਆਪਣੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਹ ‘ਕੈਰੀ ਆਨ ਜੱਟਾ’, ਅਰਦਾਸ, ਅਰਦਾਸ ਕਰਾਂ, ਮਾਂ ਵਰਗੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.