ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।ਇਸ ਪਵਿੱਤਰ ਮੌਕੇ ’ਤੇ ਗੁਰਦਾਸ ਮਾਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦਾ ਸੰਦੇਸ਼ ਸਾਂਝਾ ਕੀਤਾ।

By  Shaminder Kaur Kaler November 23rd 2026 05:44 PM

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।ਇਸ ਪਵਿੱਤਰ ਮੌਕੇ ’ਤੇ ਗੁਰਦਾਸ ਮਾਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦਾ ਸੰਦੇਸ਼ ਸਾਂਝਾ ਕੀਤਾ।ਉਨ੍ਹਾਂ ਨੇ ਕਾਮਨਾ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਣੀ ਰਹੇ।


ਇਸ ਦੇ ਨਾਲ ਹੀ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਆਪਸੀ ਪਿਆਰ ਤੇ ਭਾਈਚਾਰੇ ਦੀ ਭਾਵਨਾ ਬਣੀ ਰਹਿਣ ਦੀ ਅਰਦਾਸ ਵੀ ਕੀਤੀ।ਗੁਰਦਾਸ ਮਾਨ ਵੱਲੋਂ ਗੁਰਪੁਰਬ ਮੌਕੇ ਦਿੱਤੀਆਂ ਗਈਆਂ ਇਹ ਸ਼ੁਭਕਾਮਨਾਵਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਾਂਝਾ ਕਰਦੀਆਂ ਹਨ।

 ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਨੂੰ ਹਿੱਟ ਗੀਤ ਦੇ ਰਹੇ ਹਨ ।ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕੁਝ ਫ਼ਿਲਮਾਂ ਵੀ ਕੀਤੀਆਂ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ ਹੈ। 


Related Post

6 ਸਾਲ ਬਾਅਦ ਟੁੱਟਣ ਜਾ ਰਿਹਾ ਸਪਨਾ ਚੌਧਰੀ ਦਾ ਵਿਆਹ? ਪਤੀ ਵੀਰ ਸਾਹੂ ਤੋਂ ਵੱਖ ਹੋਣ ਦੀਆਂ ਖ਼ਬਰਾਂ, ਜਾਣੋ ਕੀ ਹੈ ਪੂਰਾ ਮਾਮਲਾ
ਕਰਨਾਟਕ ਦੇ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਨਤਮਸਤਕ ਹੋਏ ਜੈਜ਼ੀ ਬੀ ਤੇ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਕ
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਲਈ ਪ੍ਰਸ਼ੰਸਕਾਂ ’ਚ ਜ਼ਬਰਦਸਤ ਕ੍ਰੇਜ਼, 90 ਹਜ਼ਾਰ ਲੋਕਾਂ ਦੀ ਆਮਦ ਦਾ ਅਨੁਮਾਨ; ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਲੱਗੇਗਾ ਪੱਗਾਂ ਦਾ ਕੈਂਪ, ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ਫ੍ਰੀ ‘ਚ ਬੰਨ੍ਹੀਆਂ ਜਾਣਗੀਆਂ ਦਸਤਾਰਾਂ
ਹਿੰਮਤ ਸੰਧੂ ਨੇ ਆਪਣੀ ਵੈਡਿੰਗ ਐਨੀਵਰਸਰੀ ਤੇ ਪਤਨੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ
ਕੀ ਸਿੱਧੂ ਮੂਸੇਵਾਲਾ ਦਾ ਗੀਤ ‘410’ ਜੀਟੀਏ ਗੇਮ ‘ਚ ਵੱਜੇਗਾ? ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕਾਂ ‘ਚ ਉਤਸ਼ਾਹ

© Copyright Galactic Television & Communications Pvt. Ltd. 2026. All rights reserved.