ਦੁਬਈ ‘ਚ ਵਿਆਹ ਸਮਾਗਮ ‘ਚ ਹਨੀ ਸਿੰਘ ਤੇ ਮੈਂਡੀ ਤੱਖਰ ਨੇ ਪਾਇਆ ਭੰਗੜਾ, ਵੀਡੀਓ ਹੋ ਰਿਹਾ ਵਾਇਰਲ

ਦੁਬਈ ‘ਚ ਇੱਕ ਦੋਸਤ ਦੇ ਵਿਆਹ ‘ਚ ਹਨੀ ਸਿੰਘ ਸ਼ਿਰਕਤ ਕਰਨ ਦੇ ਲਈ ਪਹੁੰਚੇ । ਇਸ ਮੌਕੇ ‘ਤੇ ਪਾਕਿਸਤਾਨੀ ਗਾਇਕ ਆਤਿਫ ਅਸਲਮ ਤੇ ਗਾਇਕ ਤੇ ਰੈਪਰ ਹਨੀ ਸਿੰਘ ਨੇ ਖੂਬ ਰੌਣਕਾਂ ਲਗਾਈਆਂ। ਇਸ ਵਿਆਹ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਮੈਂਡੀ ਤੱਖਰ ਵੀ ਵਿਆਹ ਸਮਾਰੋਹ ‘ਚ ਹਨੀ ਸਿੰਘ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦਿੱਤੀ ।

By  Shaminder Kaur Kaler November 26th 2026 11:08 AM

ਦੁਬਈ ‘ਚ ਇੱਕ ਦੋਸਤ ਦੇ ਵਿਆਹ ‘ਚ ਹਨੀ ਸਿੰਘ ਸ਼ਿਰਕਤ ਕਰਨ ਦੇ ਲਈ ਪਹੁੰਚੇ । ਇਸ ਮੌਕੇ ‘ਤੇ ਪਾਕਿਸਤਾਨੀ ਗਾਇਕ ਆਤਿਫ ਅਸਲਮ ਤੇ ਗਾਇਕ ਤੇ ਰੈਪਰ ਹਨੀ ਸਿੰਘ ਨੇ ਖੂਬ ਰੌਣਕਾਂ ਲਗਾਈਆਂ। ਇਸ ਵਿਆਹ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਮੈਂਡੀ ਤੱਖਰ ਵੀ ਵਿਆਹ ਸਮਾਰੋਹ ‘ਚ ਹਨੀ ਸਿੰਘ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦਿੱਤੀ ।


ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।ਦੋਵਾਂ ਕਲਾਕਾਰਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਸਾਦਿਕ ਸਲੀਮ ਮੁਤਾਬਕ ਹਨੀ ਸਿੰਘ ਨੇ ਇਸ ਮੌਕੇ ਖ਼ਾਸ ਅੰਦਾਜ਼ ‘ਚ ਦਿਖਾਈ ਦਿੱਤੇ ਜਦੋਂਕਿ ਮੈਂਡੀ ਤੱਖਰ ਵੀ ਬਲੈਕ ਰੰਗ ਦੀ ਸਾੜ੍ਹੀ ‘ਚ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ । 


ਹਨੀ ਸਿੰਘ ਦਾ ਵਰਕ ਫ੍ਰੰਟ 

ਹਨੀ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਰੈਪ ਕਰ ਰਹੇ ਹਨ ਅਤੇ ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ‘ਚ ਰਿਲੀਜ਼ ਕੀਤੇ ਹਨ।ਉਹਨਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।

ਮੈਂਡੀ ਤੱਖਰ ਦੀ ਨਿੱਜੀ ਜ਼ਿੰਦਗੀ 

ਮੈਂਡੀ ਤੱਖਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਵੀ ਕਾਫੀ ਉਤਰਾਅ ਚੜਾਅ ਵਾਲੀ ਰਹੀ ਹੈ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ, ਪਰ ਇਹ ਵਿਆਹ ਜ਼ਿਆਦਾ ਦਿਨ ਤੱਕ ਨਹੀਂ ਚੱਲ ਪਾਇਆ ਅਤੇ ਦੋਵਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖੋ ਵੱਖ ਹੋ ਗਏ ਸਨ ਅਤੇ ਅਦਾਕਾਰਾ ਨੇ ਜ਼ਿੰਦਗੀ ‘ਚ ਅੱਗੇ ਵੱਧਦੇ ਹੋਏ ਆਪਣੀਆਂ ਫ਼ਿਲਮਾਂ ‘ਚ ਰੁੱਝ ਗਈ ਹੈ।  

Related Post

ਦਿਲਜੀਤ ਦੋਸਾਂਝ ਨੇ ਕੱਛ ਦੀ ਖੂਬਸੂਰਤੀ ਵਿਚਕਾਰ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ, 27 ਨਵੰਬਰ ਨੂੰ ਮੁੰਬਈ 'ਚ ਮਿਲਣ ਦਾ ਦਿੱਤਾ ਸੱਦਾ
ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦਾ ਅੱਜ ਹੈ ਜਨਮ ਦਿਨ, ਜਾਣੋ ਸੰਗੀਤਕ ਸਫ਼ਰ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਰਾਖੀ ਸਾਵੰਤ ਦਾ ਅੱਜ ਹੈ ਜਨਮਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਪਰਿਵਾਰ ਸਣੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਰਾਜ ਕੁੰਦਰਾ ਤੇ ਅਦਾਕਾਰਾ ਨਿਮਰਤ ਕੌਰ
ਮਸ਼ਹੂਰ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ
ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

© Copyright Galactic Television & Communications Pvt. Ltd. 2026. All rights reserved.