ਜਸਬੀਰ ਜੱਸੀ ਤੇ ਕਪਿਲ ਸ਼ਰਮਾ ਦੀ ਸ਼ਾਨਦਾਰ ਜੁਗਲਬੰਦੀ ‘ਮੇਰੇ ਰਾਂਝਾ ਪੱਲੇ’ ਗੀਤ ਗਾ ਕੇ ਬੰਨਿਆਂ ਸਮਾਂ

ਜਸਬੀਰ ਜੱਸੀ ਤੇ ਕਪਿਲ ਸ਼ਰਮਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦੋਵੇਂ ਜਣੇ ‘ਮੇਰੇ ਰਾਂਝਾ ਪੱਲੇ ਪਾ ਦੇ ਮਾਏਂ,ਮੈਂ ਕੁਝ ਹੋਰ ਨਾ ਮੰਗਾਂ’ ਗਾ ਰਹੇ ਹਨ। ਦੋਵਾਂ ਦੀ ਜੁਗਲਬੰਦੀ ਹਰ ਕਿਸੇ ਨੂੰ ਪਸੰਦ ਆ ਰਹੀ ਹੈ ।ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ ।

By  Shaminder Kaur Kaler July 11th 2026 12:00 PM -- Updated: July 11th 2026 12:39 PM

ਜਸਬੀਰ ਜੱਸੀ (Jasbir Jassi) ਤੇ ਕਪਿਲ ਸ਼ਰਮਾ (Kapil Sharma) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦੋਵੇਂ ਜਣੇ ‘ਮੇਰੇ ਰਾਂਝਾ ਪੱਲੇ ਪਾ ਦੇ ਮਾਏਂ,ਮੈਂ ਕੁਝ ਹੋਰ ਨਾ ਮੰਗਾਂ’ ਗਾ ਰਹੇ ਹਨ। ਦੋਵਾਂ ਦੀ ਜੁਗਲਬੰਦੀ ਹਰ ਕਿਸੇ ਨੂੰ ਪਸੰਦ ਆ ਰਹੀ ਹੈ ।ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਕਪਿਲ ਸ਼ਰਮਾ ਪਹਿਲਾਂ ਬਣਨਾ ਚਾਹੁੰਦੇ ਸਨ ਗਾਇਕ 

ਦੱਸ ਦਈਏ ਕਿ ਕਪਿਲ ਸ਼ਰਮਾ ਕਾਮੇਡੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਗਾਇਕ ਬਣਨਾ ਚਾਹੁੰਦੇ ਸਨ। ਪਰ ਕਿਸਮਤ ਉਨ੍ਹਾਂ ਨੂੰ ਕਾਮੇਡੀ ਦੇ ਖੇਤਰ ‘ਚ ਲੈ ਆਈ। ਹੁਣ ਕਪਿਲ ਸ਼ਰਮਾ ਆਪਣੇ ਪੁਰਾਣੇ ਸ਼ੌਂਕ ਨੂੰ ਪੂਰਾ ਕਰਨ ‘ਚ ਜੁਟੇ ਹੋਏ ਹਨ । ਕਾਮੇਡੀ ਦੇ ਨਾਲ-ਨਾਲ ਉਨ੍ਹਾਂ ਦੀ ਗਾਇਕੀ ਵੀ ਬਾਕਮਾਲ ਹੈ ਅਤੇ ਆਪਣੇ ਇਸ ਹੁਨਰ ਦਾ ਪ੍ਰਦਰਸ਼ਨ ਉਹ ਅਕਸਰ ਕਰਦੇ ਰਹਿੰਦੇ ਹਨ। ਜਸਬੀਰ ਜੱਸੀ, ਮੀਕਾ ਸਿੰਘ ਤੇ ਕਪਿਲ ਸ਼ਰਮਾ ਦੀ ਦੋਸਤੀ ਬਹੁਤ ਗੂੜ੍ਹੀ ਹੈ। ਅਕਸਰ ਤਿੰਨੋਂ ਇੱਕਠੇ ਮਸਤੀ ਕਰਦੇ ਹੋਏ ਨਜ਼ਰ ਆਉਂਦੇ ਹਨ।


ਜਸਬੀਰ ਜੱਸੀ ਦਾ ਵਰਕ ਫ੍ਰੰਟ 

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ ਸਣੇ ਕਈ ਹਿੱਟ ਗੀਤ ਗਾਏ ਹਨ। 


Related Post

ਦਿਲਜੀਤ ਦੋਸਾਂਝ ਨੇ ਕੱਛ ਦੀ ਖੂਬਸੂਰਤੀ ਵਿਚਕਾਰ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ, 27 ਨਵੰਬਰ ਨੂੰ ਮੁੰਬਈ 'ਚ ਮਿਲਣ ਦਾ ਦਿੱਤਾ ਸੱਦਾ
ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦਾ ਅੱਜ ਹੈ ਜਨਮ ਦਿਨ, ਜਾਣੋ ਸੰਗੀਤਕ ਸਫ਼ਰ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਰਾਖੀ ਸਾਵੰਤ ਦਾ ਅੱਜ ਹੈ ਜਨਮਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਪਰਿਵਾਰ ਸਣੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਰਾਜ ਕੁੰਦਰਾ ਤੇ ਅਦਾਕਾਰਾ ਨਿਮਰਤ ਕੌਰ
ਮਸ਼ਹੂਰ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ
ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

© Copyright Galactic Television & Communications Pvt. Ltd. 2026. All rights reserved.