ਕੁਲਜਿੰਦਰ ਸਿੱਧੂ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰ ਨਾਲ ਜੁੜੀਆਂ ਖ਼ਾਸ ਗੱਲਾਂ

ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਤੁਹਾਨੂੰ ਦੱਸਾਂਗੇ ।

By  Shaminder Kaur Kaler August 21st 2026 10:00 AM

 ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਤੁਹਾਨੂੰ ਦੱਸਾਂਗੇ । ਕੁਲਜਿੰਦਰ ਸਿੱਧੂ ਆਪਣੀ ਵਧੀਆ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ। ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।


ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਕੁਲਜਿੰਦਰ ਸਿੱਧੂ ਇੱਕ ਬਿਹਤਰੀਨ ਅਦਾਕਾਰ ਹੋਣ ਦੇ ਨਾਲ ਨਾਲ ਫ਼ਿਲਮ ਨਿਰਮਾਣ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ ਅਤੇ ਕਈ ਦਸਤਾਵੇਜ਼ੀ ਫ਼ਿਲਮਾਂ ਦਾ ਨਿਰਮਾਣ ਵੀ ਉਨ੍ਹਾਂ ਦੇ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਬਾਗੀ, ਸ਼ਰੀਕ ਅਤੇ ਮੌੜ ‘ਚ ਕਈ ਯਾਦਗਾਰੀ ਕਿਰਦਾਰ ਨਿਭਾਏ ਹਨ। 


ਪੱਤਰਕਾਰੀ ਦੇ ਖੇਤਰ ‘ਚ ਚਾਹੁੰਦੇ ਸਨ ਜਾਣਾ 

ਇੱਕ ਇੰਟਰਵਿਊ ਦੇ ਦੌਰਾਨ ਕੁਲਜਿੰਦਰ ਸਿੱਧੂ ਨੇ ਖੁਲਾਸਾ ਕੀਤਾ ਸੀ ਕਿ ਉਹ ਪੱਤਰਕਾਰ ਬਣਨਾ ਚਾਹੁੰਦੇ ਸਨ ਅਤੇ ਆਪਣੇ ਇਸ ਖ਼ੁਆਬ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਨੇ ਕਰੜੀ ਮਿਹਨਤ ਵੀ ਕੀਤੀ ਸੀ ਅਤੇ ਇੱਕ ਨਿੱਜੀ ਅਖਬਤਰ ‘ਚ ਕੰਮ ਵੀ ਕੀਤਾ ਪਰ ਅਖਬਾਰ ਬੰਦ ਹੋ ਗਈ ਅਤੇ ਕਿਸਮਤ ਉਨ੍ਹਾਂ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਆਈ ।


ਜਿਸ ਤੋੋਂ ਬਾਅਦ ਕੁਲਜਿੰਦਰ ਸਿੱਧੂ ਨੂੰ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਅਦਾਕਾਰੀ ਦੇ ਖੇਤਰ ‘ਚ ਕੰਮ ਕਰਨ ਲੱਗੇ ।ਅੱਜ ਕੱਲ੍ਹ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਅਦਾਕਾਰੀ ਕਰਕੇ ਦਰਸ਼ਕਾਂ ਦੇ ਦਿਲਾਂ ‘ਚ ਜਗ੍ਹਾ ਬਣਾ ਚੁੱਕੇ ਹਨ।

© Copyright Galactic Television & Communications Pvt. Ltd. 2026. All rights reserved.