ਨਿਸ਼ਾ ਬਾਨੋ ਲੰਗਰ ਸੇਵਾ ਕਰਦੇ ਹੋਏ ਆਏ ਨਜ਼ਰ, ਵੀਡੀਓ ਸਾਂਝਾ ਕਰਕੇ ਕੀਤਾ ਸ਼ੁਕਰਾਨਾ

ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ “ਔਕਾਤ ‘ਚ ਰੱਖੀਂ ਮਾਲਕਾ, ਹੰਕਾਰ ‘ਚ ਤਾਂ ਸਾਰੇ ਫਿਰਦੇ ਆ। ਸੇਵਾ….”। ਇਸ ਵੀਡੀਓ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਸੇਵਾ ਭਾਵ ਦੀ ਹਰ ਕੋਈ ਤਾਰੀਫ ਕਰਦਾ ਹੋਇਆ ਦਿਖਾਈ ਦਿੱਤਾ ।

By  Shaminder Kaur Kaler August 17th 2026 03:00 PM

ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ “ਔਕਾਤ ‘ਚ ਰੱਖੀਂ ਮਾਲਕਾ, ਹੰਕਾਰ ‘ਚ ਤਾਂ ਸਾਰੇ ਫਿਰਦੇ ਆ। ਸੇਵਾ….”। ਇਸ ਵੀਡੀਓ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਸੇਵਾ ਭਾਵ ਦੀ ਹਰ ਕੋਈ ਤਾਰੀਫ ਕਰਦਾ ਹੋਇਆ ਦਿਖਾਈ ਦਿੱਤਾ । ਨਿਸ਼ਾ ਬਾਨੋ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । 


ਨਿਸ਼ਾ ਬਾਨੋ ਦਾ ਵਰਕ ਫ੍ਰੰਟ 

ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ‘ਸ਼ਾਂਤੀ’ ਨਾਂਅ ਦੇ ਕਿਰਦਾਰ ਦੇ ਨਾਲ ਖੂਬ ਸੁਰਖੀਆਂ ਵਟੋਰੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ, ਨਿੱਕਾ ਜ਼ੈਲਦਾਰ, ਨੀ ਮੈਂ ਸੱਸ ਕੁੱਟਣੀ, ਪੁਆੜਾ, ਮੈਰਿਜ ਪੈਲੇਸ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।


 ਨਿਸ਼ਾ ਬਾਨੋ ਦੀ ਨਿੱਜੀ ਜ਼ਿੰਦਗੀ 

ਨਿਸ਼ਾ ਬਾਨੋ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਮੀਰ ਮਾਹੀ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਬਹੁਤ ਸਾਰੇ ਉਤਰਾਅ ਚੜਾਅ ਵੇਖੇ ਹਨ । ਬਹੁਤ ਛੋਟੀ ਉਮਰ ‘ਚ ਹੀ ਉਨ੍ਹਾਂ ਦੇ ਭਰਾ ਦਾ ਦਿਹਾਂਤ ਹੋ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਦੇ ਪਿਤਾ 

ਜੀ ਵੀ ਇਸ ਦੁਨੀਆ ਤੋਂ ਚੱਲ ਵੱਸੇ ਸਨ। 


© Copyright Galactic Television & Communications Pvt. Ltd. 2026. All rights reserved.