ਅਦਾਕਾਰ ਸਰਦਾਰ ਸੋਹੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ
ਅਦਾਕਾਰ ਸਰਦਾਰ ਸੋਹੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਅੱਜ ਅਸੀਂ ਤੁਹਾਨੂੰ ਸਰਦਾਰ ਸੋਹੀ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ। ਸਰਦਾਰ ਸੋਹੀ ਪੰਜਾਬੀ ਇੰਡਸਟਰੀ ਦੇ ਨਾਮੀ ਅਦਾਕਾਰਾਂ ਚੋਂ ਇੱਕ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਅਦਾਕਾਰ ਸਰਦਾਰ ਸੋਹੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਥੀਏਟਰ ਤੋਂ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ।
ਅਦਾਕਾਰ ਸਰਦਾਰ ਸੋਹੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਅੱਜ ਅਸੀਂ ਤੁਹਾਨੂੰ ਸਰਦਾਰ ਸੋਹੀ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ। ਸਰਦਾਰ ਸੋਹੀ ਪੰਜਾਬੀ ਇੰਡਸਟਰੀ ਦੇ ਨਾਮੀ ਅਦਾਕਾਰਾਂ ਚੋਂ ਇੱਕ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।

ਅਦਾਕਾਰ ਸਰਦਾਰ ਸੋਹੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਥੀਏਟਰ ਤੋਂ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫ਼ਿਲਮ “ਲੌਂਗ ਦਾ ਲਿਸ਼ਕਾਰਾ” ਦੇ ਨਾਲ ਕੀਤੀ ਸੀ। ਇਹ ਫ਼ਿਲਮ ੧੯੮੬ ‘ਚ ਆਈ ਸੀ ।ਉਨ੍ਹਾਂ ਨੇ ਅੰਗਰੇਜ, ਅਰਦਾਸ, ਮੰਜੇ ਬਿਸਤਰੇ, ਗੋਡੇ ਗੋਡੇ ਚਾਅ ਸਣੇ ਕਈ ਬਿਹਤਰੀਨ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਰ ਫ਼ਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ। ਉਨ੍ਹਾਂ ਨੇ ਕਈ ਟੀਵੀ ਸੀਰੀਅਲ ‘ਚ ਵੀ ਕੰਮ ਕੀਤਾ ਹੈ ਅਤੇ ਦੂਰਦਰਸ਼ਨ ‘ਤੇ ਉਨ੍ਹਾਂ ਦੇ ਕਈ ਸ਼ੋਅ ਪ੍ਰਸਾਰਿਤ ਹੋ ਚੁੱਕੇ ਹਨ ।

ਪਰਮਜੀਤ ਸਿੰਘ ਹੈ ਅਸਲ ਨਾਂਅ
ਸਰਦਾਰ ਸੋਹੀ ਦਾ ਅਸਲੀ ਨਾਂਅ ਪਰਮਜੀਤ ਸਿੰਘ ਸੋਹੀ ਹੈ, ਪਰ ਇੰਡਸਟਰੀ ‘ਚ ਉਹ ਸਰਦਾਰ ਸੋਹੀ ਦੇ ਨਾਂਅ ਦੇ ਨਾਲ ਮਸ਼ਹੂਰ ਹਨ। ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਅੜਬ ਬੁੜੇ ਦਾ ਕਿਰਦਾਰ ਨਿਭਾਉਣਾ ਹੋਵੇ। ਆਪਣੀ ਅਦਾਕਾਰੀ ਦੇ ਨਾਲ ਹਰ ਕਿਰਦਾਰ ‘ਚ ਉਨ੍ਹਾਂ ਨੇ ਜਾਨ ਪਾ ਦਿੱਤੀ ।