ਅਦਾਕਾਰਾ ਸੀਮਾ ਕੌਸ਼ਲ ਨੇ ਆਪਣੀ ਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਧੀ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ

ਅਦਾਕਾਰਾ ਸੀਮਾ ਕੌਸ਼ਲ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਦੀ ਧੀ ਰੀਤ ਕੌਸ਼ਲ ਵਿਆਹੀ ਹੋਈ ਹੈ ਅਤੇ ਆਪਣੀ ਧੀ ਦੇ ਨਾਲ ਵੀ ਸੀਮਾ ਕੌਸ਼ਲ ਨੇ ਕਈ ਰੀਲਾਂ ਬਣਾਈਆਂ ਹਨ।

By  Shaminder Kaur Kaler October 13th 2026 09:59 AM -- Updated: October 13th 2026 10:00 AM

ਅਦਾਕਾਰਾ ਸੀਮਾ ਕੌਸ਼ਲ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।  ਉਨ੍ਹਾਂ ਦੀ ਧੀ ਰੀਤ ਕੌਸ਼ਲ ਵਿਆਹੀ ਹੋਈ ਹੈ ਅਤੇ ਆਪਣੀ ਧੀ ਦੇ ਨਾਲ ਵੀ ਸੀਮਾ ਕੌਸ਼ਲ ਨੇ ਕਈ ਰੀਲਾਂ ਬਣਾਈਆਂ ਹਨ। ਸੀਮਾ ਕੌਸ਼ਲ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ ਅਤੇ ਅਕਸਰ ਉਹ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਰੀਲਸ ਸ਼ੇਅਰ ਕਰਦੇ ਰਹਿੰਦੇ ਹਨ ।


ਸੀਮਾ ਕੌਸ਼ਲ ਦਾ ਵਰਕ ਫ੍ਰੰਟ 

ਸੀਮਾ ਕੌਸ਼ਲ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਆਪਣੀ ਵਧੀਆ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਫਿਰ ਸੰਜੀਦਾ ਕਿਰਦਾਰ ਹੋਣ ।

ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।ਅਦਾਕਾਰੀ ਦੇ ਖੇਤਰ ‘ਚ ਕੰਮ ਦੇ ਲਈ ਉਨ੍ਹਾਂ ਨੂੰ ਕਈ ਸਨਮਾਨ ਵੀ ਮਿਲੇ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੂੰ ਅਵਾਰਡ ਵੀ ਮਿਲਿਆ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਮਾਂ ਵੀ ਉਨ੍ਹਾਂ ਨੂੰ ਇਹ ਸਨਮਾਨ ਲੈਂਦੇ ਹੋਏ ਵੇਖਦੇ ਤਾਂ ਉਨ੍ਹਾਂ ਨੂੰ ਬੜੀ ਹੀ ਖੁਸ਼ੀ ਹੋਣੀ ਸੀ, ਪਰ ਉਨ੍ਹਾਂ ਦੀ ਮਾਂ ਦਾ ਕੁਝ ਦਿਨ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ । 

© Copyright Galactic Television & Communications Pvt. Ltd. 2026. All rights reserved.