ਪੰਜਾਬੀ ਇੰਡਸਟਰੀ ਨੂੰ ਪਿਆ ਵੱਡਾ ਘਾਟਾ: ਮਸ਼ਹੂਰ ਪੰਜਾਬੀ ਫ਼ਿਲਮਾਂ ਦੇ ਡਾਇਰੈਕਟਰ ਮਨਜੀਤ ਸਰਾਂ ਦਾ ਦੇਹਾਂਤ
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਫ਼ਿਲਮ ਡਾਇਰੈਕਟਰ ਮਨਜੀਤ ਸਰਾਂ ਦੇ ਦੇਹਾਂਤ ਨਾਲ ਪਾਲੀਵੁੱਡ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਫ਼ਿਲਮ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਮਨਜੀਤ ਸਰਾਂ ਪੰਜਾਬੀ ਸਿਨੇਮਾ ਦੇ ਉਨ੍ਹਾਂ ਨਿਰਦੇਸ਼ਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਆਪਣੀ ਵੱਖਰੀ ਸੋਚ ਅਤੇ ਬਿਹਤਰੀਨ ਨਿਰਦੇਸ਼ਨ ਨਾਲ ਕਈ ਯਾਦਗਾਰ ਫ਼ਿਲਮਾਂ ਦਰਸ਼ਕਾਂ ਨੂੰ ਦਿੱਤੀਆਂ।
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਫ਼ਿਲਮ ਡਾਇਰੈਕਟਰ ਮਨਜੀਤ ਸਰਾਂ ਦੇ ਦੇਹਾਂਤ ਨਾਲ ਪਾਲੀਵੁੱਡ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਫ਼ਿਲਮ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਮਨਜੀਤ ਸਰਾਂ ਪੰਜਾਬੀ ਸਿਨੇਮਾ ਦੇ ਉਨ੍ਹਾਂ ਨਿਰਦੇਸ਼ਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਆਪਣੀ ਵੱਖਰੀ ਸੋਚ ਅਤੇ ਬਿਹਤਰੀਨ ਨਿਰਦੇਸ਼ਨ ਨਾਲ ਕਈ ਯਾਦਗਾਰ ਫ਼ਿਲਮਾਂ ਦਰਸ਼ਕਾਂ ਨੂੰ ਦਿੱਤੀਆਂ। ਉਨ੍ਹਾਂ ਦੀਆਂ ਫ਼ਿਲਮਾਂ ਦੀ ਕਹਾਣੀ, ਪੇਸ਼ਕਾਰੀ ਅਤੇ ਕਿਰਦਾਰਾਂ ਨੂੰ ਦਰਸ਼ਕਾਂ ਵੱਲੋਂ ਹਮੇਸ਼ਾ ਸਰਾਹਿਆ ਗਿਆ।
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬੀ ਇੰਡਸਟਰੀ ਨਾਲ ਜੁੜੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਲਾਕਾਰਾਂ, ਨਿਰਮਾਤਾਵਾਂ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਹਰ ਕੋਈ ਉਨ੍ਹਾਂ ਦੇ ਪੰਜਾਬੀ ਸਿਨੇਮਾ ਵਿੱਚ ਪਾਏ ਯੋਗਦਾਨ ਨੂੰ ਯਾਦ ਕਰ ਰਿਹਾ ਹੈ।ਮਨਜੀਤ ਸਰਾਂ ਨੇ ਆਪਣੇ ਕਰੀਅਰ ਦੌਰਾਨ ਪੰਜਾਬੀ ਸਿਨੇਮਾ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀਆਂ ਰਚਨਾਵਾਂ ਅਤੇ ਕੰਮ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣੇ ਰਹਿਣਗੇ।
ਮਨਜੀਤ ਸਰਾਂ ਦਾ ਦਿਹਾਂਤ ਪੰਜਾਬੀ ਫ਼ਿਲਮ ਜਗਤ ਲਈ ਇੱਕ ਅਜਿਹਾ ਨੁਕਸਾਨ ਹੈ, ਜਿਸ ਦੀ ਭਰਪਾਈ ਕਰਨਾ ਆਸਾਨ ਨਹੀਂ ਹੋਵੇਗਾ। ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ। ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।