ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਰੰਗਕਰਮੀ ਤੇ ਨਿਰਦੇਸ਼ਕ ਬਲਬੀਰ ਬੱਲੀ ਦਾ ਦਿਹਾਂਤ

ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ । ਉਹ ਇਹ ਹੈ ਕਿ ਮਸ਼ਹੂਰ ਰੰਗਕਰਮੀ ਤੇ ਨਿਰਦੇਸ਼ਕ ਬਲਬੀਰ ਬੱਲੀ ਦਾ ਦਿਹਾਂਤ ਹੋ ਗਿਆ ਹੈ। ਉਹ ਪਚਵੰਜਾ ਸਾਲ ਦੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਰੰਗਮੰਚ ਦੇ ਕਲਾਕਾਰਾਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

By  Shaminder Kaur Kaler November 17th 2026 01:46 PM

ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ । ਉਹ ਇਹ ਹੈ ਕਿ ਮਸ਼ਹੂਰ ਰੰਗਕਰਮੀ ਤੇ ਨਿਰਦੇਸ਼ਕ ਬਲਬੀਰ ਬੱਲੀ ਦਾ ਦਿਹਾਂਤ ਹੋ ਗਿਆ ਹੈ। ਉਹ ਪਚਵੰਜਾ ਸਾਲ ਦੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਰੰਗਮੰਚ ਦੇ ਕਲਾਕਾਰਾਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਲਬੀਰ ਬੱਲੀ ਦਾ ਲੁਧਿਆਣਾ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ।ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਨ੍ਹਾਂ ਨੇ ਟੀਵੀ ਤੇ ਸਿਨੇਮਾ ਦੀ ਮਾਸਟਰ ਡਿਗਰੀ  ਕੀਤੀ ਸੀ । ਉਨ੍ਹਾਂ ਦੇ ਦਿਹਾਂਤ ‘ਤੇ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ। 

© Copyright Galactic Television & Communications Pvt. Ltd. 2026. All rights reserved.