ਆਰ ਨੇਤ ਨੇ ਲਿਆ ਚਾਹ ਦਾ ਅਨੰਦ, ਗਾਇਕ ਨੇ ਕਿਹਾ ‘ਚਾਹ ਪੀਣੀ ਹੈ ਬੜੀ ਜ਼ਰੂਰੀ’ਵੀਡੀਓ ਵਾਇਰਲ

ਆਰ ਨੇਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਰ ਨੇਤ ਚਾਹ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਰੋਟੀ ਖਾ ਕੇ ਚਾਹ ਪੀਣੀ ਬਹੁਤ ਜ਼ਰੂਰੀ ਹੈ। ਕਿਉਂਕਿ ਚਾਹ ਪੀ ਕੇ ਰੋਟੀ ਥੱਲੇ ਹੋ ਜਾਂਦੀ ਹੈ। ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

By  Shaminder Kaur Kaler October 1st 2026 01:29 PM

ਆਰ ਨੇਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਰ ਨੇਤ ਚਾਹ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਰੋਟੀ ਖਾ ਕੇ ਚਾਹ ਪੀਣੀ ਬਹੁਤ ਜ਼ਰੂਰੀ ਹੈ। ਕਿਉਂਕਿ ਚਾਹ ਪੀ ਕੇ ਰੋਟੀ ਥੱਲੇ ਹੋ ਜਾਂਦੀ ਹੈ। ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਆਰ ਨੇਤ ਦਾ ਵਰਕ ਫ੍ਰੰਟ 

ਆਰ ਨੇਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਹਾਲ ਹੀ ‘ਚ ਗੀਤ ‘ਰੀਲ’ ਸਰੋੋਤਿਆਂ ਨੂੰ ਕਾਫੀ ਪਸੰਦ ਆਇਆ ਸੀ । ਪਰ ਇਸ ਗੀਤ ਦੇ ਕਾਰਨ ਉਹ ਵਿਵਾਦਾਂ ‘ਚ  ਗਏ ਸਨ । ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਵੀ ਕਈ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। 

ਨਿੱਜੀ ਜ਼ਿੰਦਗੀ 

ਗਾਇਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਆਰ ਨੇਤ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਾਫੀ ਮਸ਼ੱਕਤ ਕੀਤੀ ਹੈ ਅਤੇ ਲੰਮੇ ਸੰਘਰਸ਼ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੀ ਜਗ੍ਹਾ ਬਣਾਈ ਹੈ। 

© Copyright Galactic Television & Communications Pvt. Ltd. 2026. All rights reserved.