ਰਘਵੀਰ ਬੋਲੀ ਦੀਆਂ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਨਾਲ ਤਸਵੀਰਾਂ ਆਈਆਂ ਸਾਹਮਣੇ

ਅਦਾਕਾਰ ਰਘਵੀਰ ਬੋਲੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਅਦਾਕਾਰ ਦੀਆਂ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰ ਆਪਣੀ ਸੱਜ ਵਿਆਹੀ ਪਤਨੀ ਤੇ ਸਹੁਰੇ ਪਰਿਵਾਰ ਦੇ ਨਾਲ ਨਜ਼ਰ ਆ ਰਿਹਾ ਹੈ।

By  Shaminder Kaur Kaler October 23rd 2026 09:10 AM

ਅਦਾਕਾਰ ਰਘਵੀਰ ਬੋਲੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਅਦਾਕਾਰ ਦੀਆਂ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰ ਆਪਣੀ ਸੱਜ ਵਿਆਹੀ ਪਤਨੀ ਤੇ ਸਹੁਰੇ ਪਰਿਵਾਰ ਦੇ ਨਾਲ ਨਜ਼ਰ ਆ ਰਿਹਾ ਹੈ।


ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰਘਵੀਰ ਬੋਲੀ ਨੇ ਆਫ ਵ੍ਹਾਈਟ ਕਲਰ ਦਾ ਪੈਂਟ ਕੋਟ ਪਾਇਆ ਹੋਇਆ ਹੈ ਤੇ ਉਨ੍ਹਾਂ ਦੀ ਪਤਨੀ ਨੇ ਲਹਿੰਗਾ ਚੋਲੀ ਪਾਇਆ ਹੋਇਆ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਪਰਿਵਾਰ ਕਾਫੀ ਖੁਸ਼ ਦਿਖਾਈ ਦੇ ਰਿਹਾ ਹੈ। ਸੋਸ਼ਲ ਮੀਡੀਆ ਤੇ ਰਘਵੀਰ ਬੋਲੀ ਦੀਆਂ ਇਹ ਤਸਵੀਰਾਂ ਜਿਉਂ ਹੀ ਸਾਹਮਣੇ ਆਈਆਂ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। 

ਰਘਵੀਰ ਬੋਲੀ ਦਾ ਵਰਕ ਫ੍ਰੰਟ 

ਰਘਵੀਰ ਬੋਲੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ।ਗਿੱਪੀ ਗਰੇਵਾਲ ਦੇ ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.