ਪਰਿਵਾਰ ਸਣੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਰਾਜ ਕੁੰਦਰਾ ਤੇ ਅਦਾਕਾਰਾ ਨਿਮਰਤ ਕੌਰ
ਗੁਰੁ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਉੱਥੇ ਹੀ ਕਈ ਸੈਲੀਬ੍ਰੇਟੀਜ਼ ਵੀ ਗੁਰਦੁਆਰਾ ਸਾਹਿਬ ‘ਚ ਪਹੁੰਚੇ ਹਨ। ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੀ ਮੁੰਬਈ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ।ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆ ਰਹੇ ਹਨ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਸਭ ਨੂੰ ਪ੍ਰਸ਼ਾਦ ਵੰਡਦੀ ਹੋਈ ਨਜ਼ਰ ਆ ਰਹੀ ਹੈ।
ਗੁਰੁ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਉੱਥੇ ਹੀ ਕਈ ਸੈਲੀਬ੍ਰੇਟੀਜ਼ ਵੀ ਗੁਰਦੁਆਰਾ ਸਾਹਿਬ ‘ਚ ਪਹੁੰਚੇ ਹਨ। ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੀ ਮੁੰਬਈ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ।ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆ ਰਹੇ ਹਨ।
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਸਭ ਨੂੰ ਪ੍ਰਸ਼ਾਦ ਵੰਡਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਮੌਕੇ ਗੁਲਾਬੀ ਰੰਗ ਦਾ ਸ਼ਰਾਰਾ ਸੂਟ ਪਾਇਆ ਹੋਇਆ ਸੀ ਅਤੇ ਉਨ੍ਹਾਂ ਦੀ ਧੀ ਨੇ ਮਾਂ ਦੇ ਨਾਲ ਦਾ ਮੈਚਿੰਗ ਸੂਟ ਪਾਇਆ ਸੀ।ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਕੁੰਦਰਾ ਤੇ ਮਾਪੇ ਵੀ ਨਜ਼ਰ ਆ ਰਹੇ ਸਨ। ਇਸ ਮੌਕੇ ਸ਼ਿਲਪਾ ਸ਼ੈਟੀ ਨੇ ਵੀ ਗੁਰਪੁਰਬ ਦੇ ਮੌਕੇ ‘ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਨਿਮਰਤ ਕੌਰ ਵੀ ਪਹੁੰਚੀ ਗੁਰਦੁਆਰਾ ਸਾਹਿਬ
ਅਦਾਕਾਰਾ ਨਿਮਰਤ ਕੌਰ ਵੀ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਈ। ਜਿਸ ਦੀਆਂ ਕਈ ਵੀਡੀਓ ਵਾਇਰਲ ਹੋ ਰਹੀਆਂ ਹਨ।ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਅਦਾਕਾਰਾ ਨੇ ਇਸ ਮੌਕੇ ਪੈਪਰਾਜੀ ਨੂੰ ਪ੍ਰਸ਼ਾਦ ਵੀ ਵੰਡਿਆ ਅਤੇ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।