ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ
ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ, ਲੈਸਟਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ‘ਸਾਚਾ ਗੁਰੂ ਲਾਧੋ ਰੇ’ ਇਤਿਹਾਸਕ ਦਿਹਾੜੇ, ਬਾਬਾ ਮੱਖਣ ਸ਼ਾਹ ਲੁਬਾਣਾ ਜੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ।
ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ, ਲੈਸਟਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ‘ਸਾਚਾ ਗੁਰੂ ਲਾਧੋ ਰੇ’ ਇਤਿਹਾਸਕ ਦਿਹਾੜੇ, ਬਾਬਾ ਮੱਖਣ ਸ਼ਾਹ ਲੁਬਾਣਾ ਜੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਭ ਪ੍ਰਾਪਤ ਕੀਤਾ।
_0e2a6013100e929b09418299f31d7260_1280X720.webp)
ਸਮਾਗਮ ਦੌਰਾਨ ਭਾਈ ਹਰਦੀਪ ਸਿੰਘ ਜੀ ਹਜ਼ੂਰੀ ਰਾਗੀ ਜਥਾ, ਭਾਈ ਸਰਵਣ ਸਿੰਘ ਜੀ (ਕਥਾਵਾਚਕ) ਅਤੇ ਭਾਈ ਬਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਲੈਸਟਰ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ ਅਤੇ ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਬੁਲਾਰਿਆਂ ਨੇ ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
_545c635d363509070a0803144341febc_1280X720.webp)
ਸਮਾਗਮ ਦੇ ਸਫ਼ਲ ਆਯੋਜਨ ਵਿੱਚ ਸ. ਹਰਪਿੰਦਰਪਾਲ ਸਿੰਘ, ਸ. ਪਲਵਿੰਦਰ ਸਿੰਘ ਘੋਤੜਾ, ਸ. ਕੁਲਵਿੰਦਰ ਸਿੰਘ ਸਾਹੀ, ਸ. ਕਰਨੈਲ ਸਿੰਘ ਮੁਟਿਆਣਾ, ਸ. ਅਮਰੀਕ ਸਿੰਘ (ਇਟਲੀ), ਸ. ਜਸਵਿੰਦਰ ਸਿੰਘ ਸੰਧੂ, ਸ. ਸ਼ਮਸ਼ੇਰ ਸਿੰਘ ਮੁਲਤਾਨੀ, ਸ. ਪਲਵਿੰਦਰਜੀਤ ਸਿੰਘ ਨਡਾਲਾ ਅਤੇ ਸ. ਜਸਵਿੰਦਰ ਸਿੰਘ ਮੁਲਤਾਨੀ ਨੇ ਅਹਿਮ ਭੂਮਿਕਾ ਨਿਭਾਈ।
_21b77a2e37d170fc27f2309337f6a009_1280X720.webp)
ਸਮਾਗਮ ਦੇ ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਸੋਸਾਇਟੀ ਵੱਲੋਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।ਇਸ ਧਾਰਮਿਕ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਅਮਰੀਕ ਸਿੰਘ ਗਿੱਲ ਵੱਲੋ ਨਿਭਾਈ ਗਈ ।