ਪੰਜਾਬੀ ਗੀਤਾਂ ਤੇ ਸਰਗੁਨ ਮਹਿਤਾ ਤੇ ਨਿਮਰਤ ਖਹਿਰਾ ਨੇ ਖੇਡੀ ਅੰਤਾਕਸ਼ਰੀ, ਮਸਤੀ ਭਰਿਆ ਵੀਡੀਓ ਹੋ ਰਿਹਾ ਵਾਇਰਲ

ਅਦਾਕਾਰਾ ਸਰਗੁਨ ਮਹਿਤਾ ਤੇ ਨਿਮਰਤ ਖਹਿਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਨਿਮਰਤ ਖਹਿਰਾ ਤੇ ਸਰਗੁਨ ਮਹਿਤਾ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਅਭਿਨੇਤਰੀਆਂ ਅੰਤਾਕਸ਼ਰੀ ਖੇਡ ਰਹੀਆਂ ਹਨ ਅਤੇ ਅਖੀਰ ‘ਚ ਨਿਮਰਤ ਖਹਿਰਾ ਆਪਣਾ ਗੀਤ ‘ਹਾਏ ਤੂੰ ਬਦਲ ਗਿਆ ਬੇਬੀ’ ਗਾਉਂਦੀ ਹੋਈ ਨਜ਼ਰ ਆਉਂਦੀ ਹੈ।

By  Shaminder Kaur Kaler September 29th 2026 10:51 AM

ਅਦਾਕਾਰਾ ਸਰਗੁਨ ਮਹਿਤਾ ਤੇ ਨਿਮਰਤ ਖਹਿਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਨਿਮਰਤ ਖਹਿਰਾ ਤੇ ਸਰਗੁਨ ਮਹਿਤਾ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਅਭਿਨੇਤਰੀਆਂ ਅੰਤਾਕਸ਼ਰੀ ਖੇਡ ਰਹੀਆਂ ਹਨ ਅਤੇ ਅਖੀਰ ‘ਚ ਨਿਮਰਤ ਖਹਿਰਾ ਆਪਣਾ ਗੀਤ ‘ਹਾਏ ਤੂੰ ਬਦਲ ਗਿਆ ਬੇਬੀ’ ਗਾਉਂਦੀ ਹੋਈ ਨਜ਼ਰ ਆਉਂਦੀ ਹੈ।

ਸੋਸ਼ਲ ਮੀਡੀਆ ਤੇ ਦੋਵਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਨਿਮਰਤ ਖਹਿਰਾ ਦਾ ਵਰਕ ਫ੍ਰੰਟ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਆਪਣੀ ਸ਼ੁਰੂਆਤ ਗਾਇਕੀ ਤੋਂ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।

ਉਨ੍ਹਾਂ ਦੀ ਦਿਲਜੀਤ ਦੋਸਾਂਝ ਦੇ ਨਾਲ ‘ਜੋੜੀ’ ਫ਼ਿਲਮ ‘ਚ ਕੰਮ ਕਰਕੇ ਖੂਬ ਸੁਰਖੀਆਂ ਵਟੋਰੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਸੌਂਕਣ ਸੌਂਕਣੇ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰਕੇ ਦਰਸ਼ਕਾਂ ਦਾ ਦਿਲ ਜਿੱਤਿਆ ।

© Copyright Galactic Television & Communications Pvt. Ltd. 2026. All rights reserved.