ਸਰਗੁਨ ਮਹਿਤਾ ਨੇ ਪਤੀ ਤੇ ਸਹੁਰਾ ਪਰਿਵਾਰ ਦੇ ਨਾਲ ਮਨਾਈ ਦੀਵਾਲੀ, ਪਰਿਵਾਰ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਸਰਗੁਨ ਮਹਿਤਾ ਨੇ ਵੀ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ। ਇਸ ਮੌਕੇ ਅਦਾਕਾਰਾ ਨੇ ਆਪਣੇ ਸਹੁਰਾ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਸਾਰਾ ਪਰਿਵਾਰ ਮਿਲ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

By  Shaminder Kaur Kaler November 9th 2026 02:00 PM

ਅਦਾਕਾਰਾ ਸਰਗੁਨ ਮਹਿਤਾ ਨੇ ਵੀ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ। ਇਸ ਮੌਕੇ ਅਦਾਕਾਰਾ ਨੇ ਆਪਣੇ ਸਹੁਰਾ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਸਾਰਾ ਪਰਿਵਾਰ ਮਿਲ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਅਦਾਕਾਰਾ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਵੀ ਇਸ ਮੌਕੇ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਪਤੀ ਦੇ ਨਾਲ ਦੀਵਾਲੀ ਸੈਲੀਬ੍ਰੇਟ ਕਰਦੀ ਹੋਈ ਤੇ ਫੁਲਝੜੀਆਂ ਚਲਾ ਰਹੀ ਹੈ। ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।


ਸਰਗੁਨ ਮਹਿਤਾ ਦਾ ਵਰਕ ਫ੍ਰੰਟ

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਲਹੌਰੀਏ, ਲਵ ਪੰਜਾਬ, ਅੰਗਰੇਜ਼, ਝੱਲੇ, ਕਾਲਾ ਸ਼ਾਹ ਕਾਲਾ, ਸੁਰਖੀ ਬਿੰਦੀ ਸਣੇ ਕਈ ਹਿੱਟ ਫ਼ਿਲਮਾਂ ਕੀਤੀਆਂ ਹਨ । ਅਦਾਕਾਰਾ ਦੇ ਪਤੀ ਰਵੀ ਦੁਬੇ ਵੀ ਵਧੀਆ ਅਦਾਕਾਰ ਹਨ ਅਤੇ ਹਾਲ ਹੀ ‘ਚ ਉਹ ਫ਼ਿਲਮ ਰਾਮਾਇਣ ‘ਚ ਵੀ ਨਜ਼ਰ ਆਏ ਹਨ। 


© Copyright Galactic Television & Communications Pvt. Ltd. 2026. All rights reserved.