ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਟੂਰ ਅਕਤੂਬਰ ਤੋਂ, ਟੋਰਾਂਟੋ ’ਚ ਹੋਵੇਗਾ ਪਹਿਲਾ ਸ਼ੋਅ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੁਨੀਆ ਭਰ ਵਿੱਚ ਵੱਸਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਦਾ ਹੋਲੋਗ੍ਰਾਮ ਕੰਸਰਟ ਟੂਰ ਅਕਤੂਬਰ ਮਹੀਨੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਟੋਰਾਂਟੋ ਵਿੱਚ 9 ਅਕਤੂਬਰ ਨੂੰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਬਲਕੌਰ ਸਿੰਘ ਮੁਤਾਬਕ ਇਸ ਪ੍ਰੋਜੈਕਟ ਨਾਲ ਜੁੜੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ।

By  Shaminder Kaur Kaler September 24th 2026 10:27 AM

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੁਨੀਆ ਭਰ ਵਿੱਚ ਵੱਸਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਦਾ ਹੋਲੋਗ੍ਰਾਮ ਕੰਸਰਟ ਟੂਰ ਅਕਤੂਬਰ ਮਹੀਨੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਟੋਰਾਂਟੋ ਵਿੱਚ   9 ਅਕਤੂਬਰ ਨੂੰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਬਲਕੌਰ ਸਿੰਘ ਮੁਤਾਬਕ ਇਸ ਪ੍ਰੋਜੈਕਟ ਨਾਲ ਜੁੜੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਟੂਰ ਦੇ ਪਹਿਲੇ ਪੜਾਅ ਵਿੱਚ ਕਰੀਬ 10 ਸ਼ੋਅ ਕਰਵਾਉਣ ਦੀ ਯੋਜਨਾ ਹੈ। ਹੋਲੋਗ੍ਰਾਮ ਤਕਨੀਕ ਰਾਹੀਂ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਨੂੰ ਇੱਕ ਵਾਰ ਫਿਰ ਸਟੇਜ ’ਤੇ ਪਰਫਾਰਮ ਕਰਦੇ ਹੋਏ ਦੇਖ ਸਕਣਗੇ।


ਮਸ਼ਹੂਰ ਗੀਤਾਂ ਨਾਲ ਹੋਵੇਗੀ ਖਾਸ ਪੇਸ਼ਕਾਰੀ

ਹੋਲੋਗ੍ਰਾਮ ਕੰਸਰਟ ਦੌਰਾਨ ਸਿੱਧੂ ਮੂਸੇਵਾਲਾ ਦੇ ਕਈ ਚਰਚਿਤ ਗੀਤ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ੋਅ ਵਿੱਚ ਇੱਕ ਛੋਟਾ ਭਾਸ਼ਣ ਅਤੇ ਦਰਸ਼ਕਾਂ ਨਾਲ ਗੱਲਬਾਤ ਵਰਗਾ ਹਿੱਸਾ ਵੀ ਸ਼ਾਮਲ ਕੀਤਾ ਜਾਵੇਗਾ।ਬਲਕੌਰ ਸਿੰਘ ਖੁਦ ਟੋਰਾਂਟੋ ਵਿੱਚ ਹੋਣ ਵਾਲੇ ਪਹਿਲੇ ਸ਼ੋਅ ਵਿੱਚ ਮੌਜੂਦ ਰਹਿਣਗੇ। 


 ਇਸ ਮੌਕੇ ਸਿੱਧੂ ਮੂਸੇਵਾਲਾ ਦਾ ਇੱਕ ਨਵਾਂ ਗੀਤ ਵੀ ਰਿਲੀਜ਼ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕੁਝ ਅਣਰਿਲੀਜ਼ ਗੀਤਾਂ ਦੀਆਂ ਵੀਡੀਓਜ਼ ’ਤੇ ਵੀ ਕੰਮ ਚੱਲ ਰਿਹਾ ਹੈ।

 

 

© Copyright Galactic Television & Communications Pvt. Ltd. 2026. All rights reserved.