ਸਿੱਪੀ ਗਿੱਲ ਆਪਣੇ ਫਾਰਮ ਹਾਊਸ ‘ਤੇ ਸਮਾਂ ਬਿਤਾਉਂਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

By  Shaminder Kaur Kaler October 14th 2026 10:35 AM

ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਜਿਸ ‘ਚ ਉਹ ਆਪਣੇ ਫਾਰਮ ਹਾਊਸ ‘ਤੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ 

ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਦਾ ਵਿਆਹ ਅਰਲੀਨ ਸੇਖੋਂ ਦੇ ਨਾਲ ਹੋਇਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਹੈ ਜੁਝਾਰ ਗਿੱਲ। ਜੁਝਾਰ ਗਿੱਲ ਵੀ ਆਪਣੇ ਪਿਤਾ ਵਾਂਗ ਘੁੜਸਵਾਰੀ ਦਾ ਸ਼ੁਕੀਨ ਹੈ। ਉਨ੍ਹਾਂ ਦਾ ਬੇਟਾ ਅਕਸਰ ਘੋੜਿਆਂ ਦੇ ਨਾਲ ਨਜ਼ਰ ਆਉਂਦਾ ਹੈ। 

ਸਿੱਪੀ ਗਿੱਲ ਦਾ ਵਰਕ ਫ੍ਰੰਟ 

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। 

© Copyright Galactic Television & Communications Pvt. Ltd. 2026. All rights reserved.