ਸੋਨਮ ਬਾਜਵਾ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਸੋਨਮ ਬਾਜਵਾ ਨੇ ਬੀਤੇ ਦਿਨੀਂ ਆਪਣਾ ਜਨਮਦਿਨ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਜਨਮ ਦਿਨ ਦਾ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ਅਤੇ ਕੇਕ ਕੱਟਣ ਤੋਂ ਪਹਿਲਾਂ ਅਦਾਕਾਰਾ ਨੇ ਪ੍ਰਮਾਤਮਾ ਅੱਗੇ ਅੱਖਾਂ ਬੰਦ ਕਰਕੇ ਅਰਦਾਸ ਵੀ ਕੀਤੀ ।ਇਸ ਵੀਡੀਓ ਨੂੰ ਕਾਜਲ ਉਰਮਿਲਾ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝਾ ਕੀਤਾ ਗਿਆ ਹੈ।

By  Shaminder Kaur Kaler August 18th 2026 01:19 PM

ਸੋਨਮ ਬਾਜਵਾ ਨੇ ਬੀਤੇ ਦਿਨੀਂ ਆਪਣਾ ਜਨਮਦਿਨ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਜਨਮ ਦਿਨ ਦਾ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ਅਤੇ ਕੇਕ ਕੱਟਣ ਤੋਂ ਪਹਿਲਾਂ ਅਦਾਕਾਰਾ ਨੇ ਪ੍ਰਮਾਤਮਾ ਅੱਗੇ ਅੱਖਾਂ ਬੰਦ ਕਰਕੇ ਅਰਦਾਸ ਵੀ ਕੀਤੀ ।ਇਸ ਵੀਡੀਓ ਨੂੰ ਕਾਜਲ ਉਰਮਿਲਾ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਦਾਕਾਰਾ ਨੇ ਕੁਝ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੇ ਪਾਲਤੂ ਡੌਗੀ ਦੇ ਨਾਲ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਸੋਨਮ ਬਾਜਵਾ ਦਾ ਵਰਕ ਫ੍ਰੰਟ 

ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਪੰਜਾਬ 1984, ਨਿੱਕਾ ਜ਼ੈਲਦਾਰ, ਗੁੱਡੀਆਂ ਪਟੋਲੇ, ਗੋਡੇ ਗੋਡੇ ਚਾਅ, ਅੜਬ ਮੁਟਿਆਰਾਂ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.