ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦਾ ਅੱਜ ਹੈ ਜਨਮ ਦਿਨ, ਜਾਣੋ ਸੰਗੀਤਕ ਸਫ਼ਰ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕਾ ਸੁਰਿੰਦਰ ਕੌਰ ਦਾ ਜਨਮ 1929 ਨੂੰ ਪਾਕਿਸਤਾਨ ਦੇ ਲਾਹੌਰ ‘ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਲਾਹੌਰ ਦੇ ਰੇਡੀਓ ਸਟੇਸ਼ਨ ਤੋਂ ਕੀਤੀ ਸੀ । ਜਿਸ ਤੋਂ ਬਾਅਦ1943 ‘ਚ ਉਨ੍ਹਾਂ ਨੇ ਆਪਣਾ ਪਹਿਲਾ ਗੀਤ ‘ਮਾਂਵਾਂ ਤੇ ਧੀਆਂ ਰਲ ਬੈਠੀਆਂ ਨੀ ਮਾਏਂ’ ਆਪਣੀ ਭੈਣ ਪ੍ਰਕਾਸ਼ ਕੌਰ ਦੇ ਨਾਲ ਰਿਕਾਰਡ ਕੀਤਾ ਸੀ।

By  Shaminder Kaur Kaler November 25th 2026 02:20 PM

ਪੰਜਾਬ ਦੀ ਕੋਇਲ ਗਾਇਕਾ ਸੁਰਿੰਦਰ ਕੌਰ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਅੱਜ ਉਨ੍ਹਾਂ ਦੀ ਜਨਮ ਵਰੇ੍ਹਗੰਢ ਤੇ ਉਨ੍ਹਾਂ ਦੀ ਜ਼ਿੰਦਗੀ ਤੇ ਸੰਗੀਤਕ ਸਫਰ ਬਾਰੇ ਤੁਹਾਨੂੰ ਦੱਸਾਂਗੇ। 

 ਮੁੱਢਲਾ ਜੀਵਨ ਤੇ ਜਨਮ  

ਗਾਇਕਾ ਸੁਰਿੰਦਰ ਕੌਰ ਦਾ ਜਨਮ 1929 ਨੂੰ ਪਾਕਿਸਤਾਨ ਦੇ ਲਾਹੌਰ ‘ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਲਾਹੌਰ ਦੇ ਰੇਡੀਓ ਸਟੇਸ਼ਨ ਤੋਂ ਕੀਤੀ ਸੀ । ਜਿਸ ਤੋਂ ਬਾਅਦ1943 ‘ਚ ਉਨ੍ਹਾਂ ਨੇ ਆਪਣਾ ਪਹਿਲਾ ਗੀਤ ‘ਮਾਂਵਾਂ ਤੇ ਧੀਆਂ ਰਲ ਬੈਠੀਆਂ ਨੀ ਮਾਏਂ’ ਆਪਣੀ ਭੈਣ ਪ੍ਰਕਾਸ਼ ਕੌਰ ਦੇ ਨਾਲ ਰਿਕਾਰਡ ਕੀਤਾ ਸੀ।ਦੇਸ਼ ਦੀ ਵੰਡ ਤੋਂ ਬਾਅਦ ਸੁਰਿੰਦਰ ਕੌਰ ਆਪਣੇ ਪਰਿਵਾਰ ਦੇ ਨਾਲ ਦਿੱਲੀ ਦੇ ਗਾਜ਼ੀਆਬਾਦ ‘ਚ ਵੱਸ ਗਿਆ।


1948  ‘ਚ ਉਨ੍ਹਾਂ ਦਾ ਵਿਆਹ ਪ੍ਰੋ. ਜੋਗਿੰਦਰ ਸਿੰਘ ਸੋਢੀ ਦੇ ਨਾਲ ਹੋਇਆ ਸੀ, ਜੋ ਕਿ ਇੱਕ ਲੈਕਚਰਾਰ ਸਨ ਤੇ ਇਸੇ ਸਾਲ ਹੀ ਉਨ੍ਹਾਂ ਨੇ ਪ੍ਰੌਫੈਸ਼ਨਲ ਗਾਇਕਾ ਦੇ ਤੌਰ ‘ਤੇ ਗਾਇਕੀ ਦਾ ਆਗਾਜ਼ ਕੀਤਾ । 


 ਕਈ ਹਿੱਟ ਗੀਤ ਗਾਏ

ਸੁਰਿੰਦਰ ਕੌਰ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਗਾਏ । ਜਿਸ ‘ਚ ਲੱਠੇ ਦੀ ਚਾਦਰ, ਸ਼ੌਂਕਣ ਮੇਲੇ ਦੀ, ਸੜਕੇ ਸੜਕੇ ਜਾਂਦੀਏ ਮੁਟਿਆਰੇ ਨੀ ਸਣੇ ਕਈ ਹਿੱਟ ਗੀਤ ਗਾਏ ਸਨ । ਉਨ੍ਹਾਂ ਨੇ ਦੋ ਹਜ਼ਾਰ ਤੋਂ ਵੱਧ ਗੀਤ ਰਿਕਾਰਡ ਕੀਤੇ ਸਨ । ਜਿਸ ‘ਚ ਡਿਊਟ ਸੌਂਗ ਵੀ ਸ਼ਾਮਿਲ ਹਨ। 

© Copyright Galactic Television & Communications Pvt. Ltd. 2026. All rights reserved.