ਸੁਰਜੀਤ ਭੁੱਲਰ ਦੇ ਭਤੀਜੇ ਦਾ ਵਿਦੇਸ਼ ‘ਚ ਕੈਂਸਰ ਕਾਰਨ ਦਿਹਾਂਤ,ਗਾਇਕ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਮਦਦ ਲਈ ਸਰਕਾਰ ਨੂੰ ਕੀਤੀ ਅਪੀਲ

ਗਾਇਕ ਸੁਰਜੀਤ ਭੁੱਲਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਜਿਸ ਦੇ ਬਾਰੇ ਗਾਇਕ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਗਾਇਕ ਨੇ ਕਿਹਾ ਕਿ ਬੀਤੇ ਐਤਵਾਰ ਨੂੰ ਉਨ੍ਹਾਂ ਦੀ ਰਿਸ਼ਤੇਦਾਰੀ ‘ਚ ਲੱਗਦੇ ਭਤੀਜੇ ਦੀ ਮੌਤ ਕੈਂਸਰ ਕਾਰਨ ਹੋ ਗਈ ਹੈ।

By  Shaminder Kaur Kaler July 10th 2026 03:06 PM

ਗਾਇਕ ਸੁਰਜੀਤ ਭੁੱਲਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਜਿਸ ਦੇ ਬਾਰੇ ਗਾਇਕ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਗਾਇਕ ਨੇ ਕਿਹਾ ਕਿ ਬੀਤੇ ਐਤਵਾਰ ਨੂੰ ਉਨ੍ਹਾਂ ਦੀ ਰਿਸ਼ਤੇਦਾਰੀ ‘ਚ ਲੱਗਦੇ ਭਤੀਜੇ ਦੀ ਮੌਤ ਕੈਂਸਰ ਕਾਰਨ ਹੋ ਗਈ ਹੈ।ਪਰਿਵਾਰ ਨੇ ਬੜੀ ਹੀ ਮੁਸ਼ਕਿਲ ਦੇ ਨਾਲ ਉਸ ਦਾ ਪਾਲਣ ਪੋਸ਼ਣ ਕਰਕੇ ਉਸ ਨੂੰ ਪੜ੍ਹਾਇਆ ਲਿਖਾਇਆ ਅਤੇ ਹੁਣ ਇਸ ਤੋਂ ਬਾਅਦ ਉਹ ਕੈਨੇਡਾ ‘ਚ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਹੈ।


ਜਦੋਂ ਉਨ੍ਹਾਂ ਦਾ ਭਤੀਜਾ ਛੋਟਾ ਹੀ ਸੀ ਤਾਂ ਉਸ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ ਅਤੇ ਪੈਂਤੀ ਛੱਤੀ ਸਾਲ ਦੀ ਉਮਰ ‘ਚ ਉਸ ਦੇ ਭਤੀਜੇ ਦਾ ਵੀ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਵਤਨ ਵਾਪਸੀ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਸੁਰਜੀਤ ਭੁੱਲਰ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਸੁਰਜੀਤ ਭੁੱਲਰ ਦਾ ਵਰਕ ਫ੍ਰੰਟ 

ਸੁਰਜੀਤ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆ ਦਾ ਮਨੋਰੰਜਨ ਕਰਦੇ ਆ ਰਹੇ ਹਨ। 

© Copyright Galactic Television & Communications Pvt. Ltd. 2026. All rights reserved.