ਸਿੱਧੂ ਮੂਸੇਵਾਲਾ ਦੀ ਆਵਾਜ਼ ਦਾ ਭੁਲੇਖਾ ਪਾਉਂਦੀ ਹੈ, ਇਸ ਸ਼ਖਸ ਦੀ ਆਵਾਜ਼, ਵੀਡੀਓ ਹੋ ਰਿਹਾ ਵਾਇਰਲ

ਸਿੱਧੂ ਮੂਸੇਵਾਲਾ ਬੇਸ਼ੱਕ ਅੱਜ ਇਸ ਦੁਨੀਆ ‘ਤੇ ਮੌਜੂਦ ਨਹੀਂ ਹਨ। ਪਰ ਉਨ੍ਹਾਂ ਦੇ ਹਮਸ਼ਕਲ ਤੇ ਉਨ੍ਹਾਂ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਆਵਾਜ਼ ਅੱਜ ਵੀ ਉਨ੍ਹਾਂ ਨੂੰ ਜਿਉਂਦੇ ਰੱਖ ਰਹੀ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਖਸ ਦੀ ਵੀਡੀਓ ਵਿਖਾਉਣ ਜਾ ਰਹੇ ਹਾਂ । ਜਿਸ ਦੀ ਆਵਾਜ਼ ਸਿੱਧੂ ਮੂਸੇਵਾਲਾ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਹੈ।ਇਸ ਸ਼ਖਸ ਨੇ ਸਿੱਧੂ ਮੂਸੇਵਾਲਾ ਦਾ ਗੀਤ ਗਾ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਇਸ ਦੇ ਨਾਲ ਹੀ ਇਸ ਸ਼ਖਸ ਦੀ ਆਵਾਜ਼ ਨੇ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਭਾਵੁਕ ਵੀ ਕਰ ਦਿੱਤਾ ਹੈ।

By  Shaminder Kaur Kaler August 25th 2026 12:00 PM

ਸਿੱਧੂ ਮੂਸੇਵਾਲਾ ਬੇਸ਼ੱਕ ਅੱਜ ਇਸ ਦੁਨੀਆ ‘ਤੇ ਮੌਜੂਦ ਨਹੀਂ ਹਨ। ਪਰ ਉਨ੍ਹਾਂ ਦੇ ਹਮਸ਼ਕਲ ਤੇ ਉਨ੍ਹਾਂ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਆਵਾਜ਼ ਅੱਜ ਵੀ ਉਨ੍ਹਾਂ ਨੂੰ ਜਿਉਂਦੇ ਰੱਖ ਰਹੀ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਖਸ ਦੀ ਵੀਡੀਓ ਵਿਖਾਉਣ ਜਾ ਰਹੇ ਹਾਂ । ਜਿਸ ਦੀ ਆਵਾਜ਼ ਸਿੱਧੂ ਮੂਸੇਵਾਲਾ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਹੈ।ਇਸ ਸ਼ਖਸ ਨੇ ਸਿੱਧੂ ਮੂਸੇਵਾਲਾ ਦਾ ਗੀਤ ਗਾ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਇਸ ਦੇ ਨਾਲ ਹੀ ਇਸ ਸ਼ਖਸ ਦੀ ਆਵਾਜ਼ ਨੇ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਭਾਵੁਕ ਵੀ ਕਰ ਦਿੱਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਸ਼ਖਸ ਸਿੱਧੂ ਮੂਸੇਵਾਲਾ ਦਾ ਗੀਤ ਗਾ ਕੇ ਸੁਣਾ ਰਿਹਾ ਹੈ। 


ਸਿੱਧੂ ਮੂਸੇਵਾਲਾ ਦੀ ਆਵਾਜ਼ ਨਾਲ ਮਿਲਦੀ-ਜੁਲਦੀ ਇਸ ਸ਼ਖਸ ਦੀ ਆਵਾਜ਼ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਫੈਨਸ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੇਖੋ ਵਾਇਰਲ ਵੀਡੀਓ ਅਤੇ ਦੱਸੋ ਤੁਹਾਨੂੰ ਵੀ ਆਵਾਜ਼ ਸਿੱਧੂ ਮੂਸੇਵਾਲਾ ਵਰਗੀ ਲੱਗੀ ਜਾਂ ਨਹੀਂ।

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਹੁਤ ਹੀ ਥੋੜ੍ਹੇ ਸਾਲਾਂ ‘ਚ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾ ਲਈ ਸੀ । ਉਨ੍ਹਾਂ ਨੇ ਆਪਣੇ ਕੁਝ ਕੁ ਸਾਲਾਂ ਦੇ ਮਿਊਜ਼ਿਕ ਕਰੀਅਰ ‘ਚ ਉਹ ਮੁਕਾਮ ਹਾਸਲ ਕਰ ਲਿਆ ਸੀ ।


ਜਿਸ ਨੂੰ ਹਾਸਲ ਕਰਨ ਦੇ ਲਈ ਉਮਰ ਲੱਗ ਜਾਂਦੀ ਹੈ।ਸਿੱਧੂ ਮੂਸੇਵਾਲਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਧੱਕਾ, ਲਾਸਟ ਰਾਈਡ, ਡਾਲਰ, ਜੱਟ ਦਾ ਮੁਕਾਬਲਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ। ਸਿੱਧੂ ਮੂਸੇਵਾਲਾ ਦੇ ਫੈਨਸ ਦੀ ਗਿਣਤੀ ਦੇਸ਼ ਵਿਦੇਸ਼ ‘ਚ ਹੈ ਅਤੇ ਅੱਜ ਵੀ ਉਸ ਦੇ ਫੈਨਸ ਉਸ ਨੂੰ ਯਾਦ ਕਰ ਰਹੇ ਹਨ। 

© Copyright Galactic Television & Communications Pvt. Ltd. 2026. All rights reserved.