ਦਿੱਲੀ ‘ਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਸਮਰਥਨ ‘ਚ ਆਏ ਅਦਾਕਾਰ ਹਾਰਬੀ ਸੰਘਾ

ਦਿੱਲੀ ‘ਚ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਵੀ ਪਹੁੰਚੇ ਹਨ। ਬੀਤੇ ਦਿਨੀਂ ਅਦਾਕਾਰਾ ਸ਼ਬਾਨਾ ਆਜ਼ਮੀ, ਨਸੀਰੂਦੀਨ ਸ਼ਾਹ, ਸਵਰਾ ਭਾਸਕਰ ਸਣੇ ਕਈ ਅਦਾਕਾਰ ਸਮਰਥਨ ਦੇਣ ਦੇ ਲਈ ਪਹੁੰਚੇ ਸਨ। ਇਸ ਤੋਂ ਇਲਾਵਾ ਕਈ ਸਮਾਜ ਸੇਵੀ ਵੀ ਇਸ ਪ੍ਰਦਰਸ਼ਨ ‘ਚ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰੇ ਸਨ। ਹੁਣ ਪੰਜਾਬੀ ਅਦਾਕਾਰ ਹਾਰਬੀ ਸੰਘਾ ਨੇ ਵੀ ਵਿਦਿਆਰਥੀਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ।

By  Shaminder Kaur Kaler July 24th 2026 12:08 PM -- Updated: July 24th 2026 12:09 PM

ਦਿੱਲੀ ‘ਚ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਵੀ ਪਹੁੰਚੇ ਹਨ। ਬੀਤੇ ਦਿਨੀਂ ਅਦਾਕਾਰਾ ਸ਼ਬਾਨਾ ਆਜ਼ਮੀ, ਨਸੀਰੂਦੀਨ ਸ਼ਾਹ, ਸਵਰਾ ਭਾਸਕਰ ਸਣੇ ਕਈ ਅਦਾਕਾਰ ਸਮਰਥਨ ਦੇਣ ਦੇ ਲਈ ਪਹੁੰਚੇ ਸਨ। ਇਸ ਤੋਂ ਇਲਾਵਾ ਕਈ ਸਮਾਜ ਸੇਵੀ ਵੀ ਇਸ ਪ੍ਰਦਰਸ਼ਨ ‘ਚ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰੇ ਸਨ।


ਹੁਣ ਪੰਜਾਬੀ ਅਦਾਕਾਰ ਹਾਰਬੀ ਸੰਘਾ ਨੇ ਵੀ ਵਿਦਿਆਰਥੀਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਕਿਹਾ ਕਿ ‘ਅੱਜ ਮਨ ਬਹੁਤ ਦੁਖੀ ਹੈ। ਸਭ ਨੂੰ ਪਤਾ ਹੈ ਕਿ ਦਿੱਲੀ ‘ਚ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਸੋ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇ।

ਬੱਚਿਆਂ ‘ਤੇ ਤਸ਼ੱਦਦ ਨਾ ਕਰੋ ।ਉਨ੍ਹਾਂ ਨੂੰ ਸ਼ਾਂਤੀਪੂਰਨ ਤਰੀਕੇ ਦੇ ਨਾਲ ਪ੍ਰਦਰਸ਼ਨ ਕਰਨ ਦਿਓ। ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਸਾਰੇ ਬੱਚਿਆਂ ਦੇ ਹੱਕ ‘ਚ ਅੱਗੇ ਆਉਣ । ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣ । ਸੋਸ਼ਲ ਮੀਡੀਆ ‘ਤੇ ਹਾਰਬੀ ਸੰਘਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਹਾਰਬੀ ਸੰਘਾ ਦਾ ਵਰਕ ਫ੍ਰੰਟ 

ਹਾਰਬੀ ਸੰਘਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਫ਼ਿਲਮਾਂ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਉਨ੍ਹਾਂ ਨੇ ਕਰੜਾ ਸੰਘਰਸ਼ ਕੀਤਾ ਹੈ ਅਤੇ ਇਸੇ ਸੰਘਰਸ਼ ਦੀ ਬਦੌਲਤ ਅੱਜ ਉਹ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਬਣ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.