ਫ਼ਿਲਮ ‘ਬੇਪਰਵਾਹ’ ਦੀ ਸ਼ੂਟਿੰਗ ਦੇ ਦੌਰਾਨ ਬੌਬੀ ਦਿਓਲ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸ਼ਮਸ਼ੇਰ ਸੰਧੂ ਦੇ ਨਾਲ ਕੀਤੀ ਮੁਲਾਕਾਤ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

ਬਾਲੀਵੁੱਡ ਦੀ ਫ਼ਿਲਮ ‘ਬੇਪਰਵਾਹ’ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਚੱਲ ਰਹੀ ਹੈ।ਇਸ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਬੌਬੀ ਦਿਓਲ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸ਼ਮਸ਼ੇਰ ਸੰਧੂ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਵਾਇਰਲ ਹੋ ਰਹੇ ਹਨ। ਇੱਕ ਵੀਡੀਓ ਨੂੰ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

By  Shaminder Kaur Kaler October 29th 2026 12:00 PM

ਬਾਲੀਵੁੱਡ ਦੀ ਫ਼ਿਲਮ ‘ਬੇਪਰਵਾਹ’ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਚੱਲ ਰਹੀ ਹੈ।ਇਸ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਬੌਬੀ ਦਿਓਲ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸ਼ਮਸ਼ੇਰ ਸੰਧੂ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਵਾਇਰਲ ਹੋ ਰਹੇ ਹਨ। ਇੱਕ ਵੀਡੀਓ ਨੂੰ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਸ਼ਮਸ਼ੇਰ ਸੰਧੂ ਬੌਬੀ ਦਿਓਲ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਅਦਾਕਾਰ ਦਰਸ਼ਨ ਔਲਖ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ। 


ਸ਼ਮਸ਼ੇਰ ਸੰਧੂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ 

ਸ਼ਮਸ਼ੇਰ ਸੰਧੂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰਾਂ ਚੋਂ ਇੱਕ ਹਨ ਅਤੇ ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ। ਜਿਸ ‘ਚ ਸੁਰਜੀਤ ਬਿੰਦਰਖੀਆ, ਸਰਦੂਲ ਸਿਕੰਦਰ, ਹਿੰਮਤ ਸੰਧੂ ਸਣੇ ਹੋਰ ਕਈ ਵੱਡੇ ਗਾਇਕਾਂ ਨੇ ਗਾਏ ਹਨ। ਸ਼ਮਸ਼ੇਰ ਸੰਧੂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। 

ਦਰਸ਼ਨ ਔਲਖ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਸਰਗਰਮ

ਦਰਸ਼ਨ ਔਲਖ ਵੀ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਚੁੱਕੇ ਹਨ।  

© Copyright Galactic Television & Communications Pvt. Ltd. 2026. All rights reserved.