ਦਿਲਜੀਤ ਦੋਸਾਂਝ ਦੇ ਬੈਂਗਲੁਰੂ ਕੰਸਰਟ ਤੋਂ ਪਹਿਲਾਂ ਧਮਕੀ ਭਰੀ ਈਮੇਲ, IED ਧਮਾਕੇ ਦੀ ਚਿਤਾਵਨੀ ਮਗਰੋਂ ਸੁਰੱਖਿਆ ਸਖ਼ਤ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਕੰਸਰਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। 29 ਨਵੰਬਰ ਨੂੰ ਬੈਂਗਲੁਰੂ ਵਿੱਚ ਹੋਣ ਵਾਲੇ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਧਮਕੀ ਭਰੀ ਈਮੇਲ ਮਿਲਣ ਕਾਰਨ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਰਿਪੋਰਟਾਂ ਮੁਤਾਬਕ, ਇਹ ਈਮੇਲ ਧਾਰਵਾੜ ਦੇ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਹੈ, ਜਿਸ ਵਿੱਚ ਕੰਸਰਟ ਵਾਲੀ ਥਾਂ ’ਤੇ IED ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਕੰਸਰਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। 29 ਨਵੰਬਰ ਨੂੰ ਬੈਂਗਲੁਰੂ ਵਿੱਚ ਹੋਣ ਵਾਲੇ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਧਮਕੀ ਭਰੀ ਈਮੇਲ ਮਿਲਣ ਕਾਰਨ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਰਿਪੋਰਟਾਂ ਮੁਤਾਬਕ, ਇਹ ਈਮੇਲ ਧਾਰਵਾੜ ਦੇ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਹੈ, ਜਿਸ ਵਿੱਚ ਕੰਸਰਟ ਵਾਲੀ ਥਾਂ ’ਤੇ IED ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਈਮੇਲ ਵਿੱਚ 'ਖਾਲਿਸਤਾਨ ਜ਼ਿੰਦਾਬਾਦ' ਦਾ ਨਾਅਰਾ ਲਿਖਣ ਦੇ ਨਾਲ ਮਾਦਾਵਾਰਾ ਸਥਿਤ NICE ਰੋਡ ਗਰਾਊਂਡ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਈਮੇਲ ਰਾਹੀਂ ਕੰਸਰਟ ਵਿੱਚ ਆਉਣ ਵਾਲੇ ਲੋਕਾਂ ਨੂੰ ਬੱਚਿਆਂ ਨੂੰ ਨਾਲ ਨਾ ਲਿਆਉਣ, ਆਈਫੋਨ ’ਤੇ ਆਉਣ ਵਾਲੀਆਂ ਕਾਲਾਂ ਨਾ ਚੁੱਕਣ ਅਤੇ ਮੈਟਰੋ ਰਾਹੀਂ ਸਫ਼ਰ ਨਾ ਕਰਨ ਵਰਗੀਆਂ ਚਿਤਾਵਨੀਆਂ ਵੀ ਦਿੱਤੀਆਂ ਗਈਆਂ ਹਨ।
_b5054456124ab72a813debd7d70322a7_1280X720.webp)
ਇਸ ਮਾਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਈਮੇਲ ਦੀ ਭਰੋਸੇਯੋਗਤਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅਹਿਮਦਾਬਾਦ ਕੰਸਰਟ ਦੌਰਾਨ ਮੋਬਾਈਲ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਇਸੇ ਦੌਰਾਨ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਨਾਲ ਜੁੜਿਆ ਚੋਰੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਅਹਿਮਦਾਬਾਦ ਪੁਲਿਸ ਨੇ ਦਿੱਲੀ ਤੋਂ ਆਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਤੇ ਕੰਸਰਟ ਦੌਰਾਨ ਮਹਿੰਗੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹਨ।ਪੁਲਿਸ ਮੁਤਾਬਕ, ਦੋਵੇਂ ਮੁਲਜ਼ਮਾਂ ਕੋਲੋਂ ਲਗਭਗ 4.3 ਲੱਖ ਰੁਪਏ ਦੀ ਕੀਮਤ ਦੇ 11 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਪਛਾਣ ਮੁਹੰਮਦ ਗੁਲਜ਼ਾਰ ਅਤੇ ਅਸ਼ਰਫ ਹੁਸੈਨ ਇਦਰੀਸੀ ਵਜੋਂ ਹੋਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹੋਰ ਚੋਰੀ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਹੋ ਸਕਦੇ ਹਨ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਕੰਸਰਟ ਦੇ ਪ੍ਰੀਮੀਅਮ ਸੈਕਸ਼ਨ ਵਿੱਚ ਪਹੁੰਚਣ ਲਈ ਮਹਿੰਗੀਆਂ ਗੋਲਡ ਕੈਟੇਗਰੀ ਦੀਆਂ ਟਿਕਟਾਂ ਖਰੀਦੀਆਂ ਸਨ। ਉਨ੍ਹਾਂ ਨੂੰ ਉਮੀਦ ਸੀ ਕਿ ਇਸ ਸੈਕਸ਼ਨ ਵਿੱਚ ਆਉਣ ਵਾਲੇ ਦਰਸ਼ਕਾਂ ਕੋਲ ਮਹਿੰਗੇ ਸਮਾਰਟਫੋਨ ਹੋਣਗੇ। ਸ਼ੋਅ ਦੌਰਾਨ ਫੋਨ ਗੁੰਮ ਹੋਣ ਦੀਆਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕੀਤੀ ਅਤੇ ਸਟੇਡੀਅਮ ਦੇ ਬਾਹਰ ਨਿਗਰਾਨੀ ਵਧਾ ਦਿੱਤੀ।ਫਿਲਹਾਲ ਬੈਂਗਲੁਰੂ ਕੰਸਰਟ ਨੂੰ ਮਿਲੀ ਧਮਕੀ ਦੀ ਜਾਂਚ ਜਾਰੀ ਹੈ। ਦਿਲਜੀਤ ਦੇ ਪ੍ਰਸ਼ੰਸਕਾਂ ਦੀ ਨਜ਼ਰ ਹੁਣ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਅਗਲੀ ਕਾਰਵਾਈ ’ਤੇ ਹੈ।