ਚੀਮਾ Y ਨੇ ਲਈ ਨਵੀਂ ਕਾਰ, ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਦੇ ਰਹੇ ਵਧਾਈ

ਗਾਇਕ ਚੀਮਾ ਵਾਈ ਨੇ ਨਵੀਂ ਕਾਰ ਲਈ ਹੈ।ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਕਾਰ ਰੋਲਸ ਰੌਇਸ ਨੂੰ ਫਲਾਂਟ ਕਰਦੇ ਹੋਏ ਨਜ਼ਰ ਆ ਰਹੇ ਹਨ। ਕਾਰ ਦੇ ਨਾਲ-ਨਾਲ ਚੀਮਾ ਵਾਈ ਨੇ ਆਪਣੇ ਦੋਸਤ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

By  Shaminder Kaur Kaler August 31st 2026 02:15 PM -- Updated: August 31st 2026 02:16 PM

ਗਾਇਕ ਚੀਮਾ ਵਾਈ ਨੇ ਨਵੀਂ ਕਾਰ ਲਈ ਹੈ।ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਕਾਰ ਰੋਲਸ ਰੌਇਸ ਨੂੰ ਫਲਾਂਟ ਕਰਦੇ ਹੋਏ ਨਜ਼ਰ ਆ ਰਹੇ ਹਨ। ਕਾਰ ਦੇ ਨਾਲ-ਨਾਲ ਚੀਮਾ ਵਾਈ ਨੇ ਆਪਣੇ ਦੋਸਤ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਜਿਉਂ ਹੀ ਗਾਇਕ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਹਨਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਨਵੀਂ ਕਾਰ ਦੇ ਲਈ ਵਧਾਈ ਦਿੱਤੀ ਹੈ। 

ਚੀਮਾ ਵਾਈ ਦਾ ਵਰਕ ਫ੍ਰੰਟ 

ਗਾਇਕ ਚੀਮਾ ਵਾਈ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਜੈਕਪੌਟ, ਹਾਜੀ ਮਸਤਾਨ, ਪੁਲਿਸ, ਸਨੇਕ ਸਣੇ ਕਈ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗਾਇਕ ਨੇ ਜਸਮੀਨ ਅਖਤਰ ਸਣੇ ਕਈ ਗਾਇਕਾਂ ਦੇ ਨਾਲ ਉਨ੍ਹਾਂ ਨੇ ਗੀਤ ਗਾਏ ਹਨ। 

© Copyright Galactic Television & Communications Pvt. Ltd. 2026. All rights reserved.