ਦਿਲਜੀਤ ਦੋਸਾਂਝ ਨੂੰ ਫੀਮੇਲ ਫੈਨ ਨੇ ਸਟੇਜ ‘ਤੇ ਕੀਤਾ ਕਿੱਸ, ਵੀਡੀਓ ਹੋ ਰਿਹਾ ਵਾਇਰਲ
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਉਨ੍ਹਾਂ ਵਿੱਚੋਂ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਦਿਲਜੀਤ ਦੋਸਾਂਝ ਨੂੰ ਇੱਕ ਫੀਮੇਲ ਫੈਨ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦਿਲਜੀਤ ਦੋਸਾਂਝ ਕਹਿ ਰਹੇ ਹਨ ਕਿ ‘ਅੱਜ ਗੋਰੇ ਸਾਡੇ ਗੀਤਾਂ ‘ਤੇ ਭੰਗੜਾ ਪਾ ਰਹੇ ਹਨ, ਇਹ ਸਾਡੀ ਕੋਈ ਤਾਂ ਪ੍ਰਾਪਤੀ ਹੈ’।
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਉਨ੍ਹਾਂ ਵਿੱਚੋਂ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਦਿਲਜੀਤ ਦੋਸਾਂਝ ਨੂੰ ਇੱਕ ਫੀਮੇਲ ਫੈਨ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦਿਲਜੀਤ ਦੋਸਾਂਝ ਕਹਿ ਰਹੇ ਹਨ ਕਿ ‘ਅੱਜ ਗੋਰੇ ਸਾਡੇ ਗੀਤਾਂ ‘ਤੇ ਭੰਗੜਾ ਪਾ ਰਹੇ ਹਨ, ਇਹ ਸਾਡੀ ਕੋਈ ਤਾਂ ਪ੍ਰਾਪਤੀ ਹੈ’।ਇਸ ਤੋਂ ਬਾਅਦ ਦਿਲਜੀਤ ਆਪਣੀ ਇਸ ਵਿਦੇਸ਼ੀ ਫੀਮੇਲ ਫੈਨ ਨੂੰ ਗਿਫਟ ਬੌਕਸ ਦਿੰਦੇ ਹਨ ਅਤੇ ਇਹ ਬੌਕਸ ਲੈ ਕੇ ਬਹੁਤ ਹੀ ਖੁਸ਼ ਹੁੰਦੀ ਹੈ ਅਤੇ ਫਿਰ ਦਿਲਜੀਤ ਨੂੰ ਕਿੱਸ ਕਰ ਲੈਂਦੀ ਹੈ।

ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਇਹ ਵੀਡੀਓ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ਦੇ ਦੌਰਾਨ ਦਾ ਹੈ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਪਰ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।