ਦਿਲਜੀਤ ਦੋਸਾਂਝ ਨੂੰ ਜਦੋਂ ਕਿਸੇ ਨੇ ਪੁੱਛਿਆ ‘ਭਾਜੀ ਤੁਸੀਂ ਰਾਮਗੜ੍ਹੀਆ ਹੋ’, ਜਾਣੋ ਕੀ ਸੀ ਗਾਇਕ ਦਾ ਰਿਐਕਸ਼ਨ
ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਬੀਤੇ ਕਈ ਦਿਨਾਂ ਤੋਂ ਉਹ ਲਗਾਤਾਰ ਲਾਈਵ ਹੋ ਕੇ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸਾਂਝੀਆਂ ਕਰ ਰਹੇ ਹਨ ।ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹਨਾਂ ਨੂੰ ਕੋਈ ਲਾਈਵ ਦੇ ਦੌਰਾਨ ਪੁੱਛਦਾ ਹੈ ਕਿ ‘ਭਾਜੀ ਤੁਸੀਂ ਰਾਮਗੜ੍ਹੀਆ ਹੋ।
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਬੀਤੇ ਕਈ ਦਿਨਾਂ ਤੋਂ ਉਹ ਲਗਾਤਾਰ ਲਾਈਵ ਹੋ ਕੇ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸਾਂਝੀਆਂ ਕਰ ਰਹੇ ਹਨ ।ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹਨਾਂ ਨੂੰ ਕੋਈ ਲਾਈਵ ਦੇ ਦੌਰਾਨ ਪੁੱਛਦਾ ਹੈ ਕਿ ‘ਭਾਜੀ ਤੁਸੀਂ ਰਾਮਗੜ੍ਹੀਆ ਹੋ।

ਜਿਸ ‘ਤੇ ਗਾਇਕ ਕਹਿੰਦਾ ਹੈ ਕਿ ‘ਮੈਂ ਇਨ੍ਹਾਂ ਗੱਲਾਂ ‘ਚ ਵਿਸ਼ਵਾਸ਼ ਨਹੀਂ ਰੱਖਦਾ, ਮੇਰੀਆਂ ਸਾਰੀਆਂ ਚੀਜ਼ਾਂ ਤੋਂ ਬਿਲੀਵ ਖਤਮ ਹੋ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ‘ਸਾਨੂੰ ਧਰਮ ਤੇ ਜਾਤਾ ਪਾਤਾ 'ਚ ਵੰਡਿਆ ਗਿਆ’ ।ਇਸ ਦੇ ਨਾਲ ਹੀ ਗਾਇਕ ਨੇ ਕਿਹਾ ਕਿ ਤੁਸੀਂ ਮੇਰੇ ਪਿੰਡ ਜਾ ਕੇ ਪਤਾ ਕਰ ਸਕਦੇ ਹੋ। ਪਰ ਹੁਣ ਮੈਂ ਇਨ੍ਹਾਂ ਗੱਲਾਂ ‘ਚ ਕੋਈ ਯਕੀਨ ਨਹੀਂ ਰੱਖਦਾ। ਸੋਸ਼ਲ ਮੀਡੀਆ ਤੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦੇ ਰਹੇ ਹਨ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗੀਤਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾ ‘ਚ ਹਨ।