ਦਿਲਪ੍ਰੀਤ ਢਿੱਲੋਂ ਨੇ ਆਪਣੇ ਪੁੱਤ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

ਦਿਲਪ੍ਰੀਤ ਢਿੱਲੋਂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪਰਿਵਾਰ ਦੇ ਮੈਂਬਰਾਂ ਖ਼ਾਸ ਕਰਕੇ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਨੂੰ ਖਿਡਾਉਂਦੇ ਹੋਏ ਦਿਖਾਈ ਦੇ ਰਹੇ ਹਨ।

By  Shaminder Kaur Kaler October 14th 2026 05:47 PM

ਦਿਲਪ੍ਰੀਤ ਢਿੱਲੋਂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪਰਿਵਾਰ ਦੇ ਮੈਂਬਰਾਂ ਖ਼ਾਸ ਕਰਕੇ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਨੂੰ ਖਿਡਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ 

ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। 


ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ 

ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ। ਜਿਸ ਦੇ ਜਨਮ ਤੇ ਗਾਇਕ ਨੇ ਬਹੁਤ ਖੁਸ਼ੀਆਂ ਮਨਾਈਆਂ ਸਨ ਅਤੇ ਇੰਡਸਟਰੀ ਦੇ ਕਈ ਸਿਤਾਰੇ ਇਸ ਜਸ਼ਨ ‘ਚ ਸ਼ਾਮਿਲ ਹੋਏ ਸਨ।

 

© Copyright Galactic Television & Communications Pvt. Ltd. 2026. All rights reserved.