ਵਿਸ਼ਵਕਰਮਾ ਦਿਵਸ ‘ਤੇ ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਨੇ ਕੀਤੀ ਪੂਜਾ, ਸਭ ਨੂੰ ਦਿੱਤੀ ਵਧਾਈ
ਵਿਸ਼ਵਕਰਮਾ ਦਿਵਸ ‘ਤੇ ਗਾਇਕਾ ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਨੇ ਪੂਜਾ ਕੀਤੀ। ਜਿਸ ਦੀ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਹਾਰਮੋਨੀਅਮ, ਢੋਲਕ ਤੇ ਹੋਰ ਸੰਗੀਤਕ ਸਾਜ਼ਾਂ ਦੀ ਪੂਜਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਵਿਸ਼ਵਕਰਮਾ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ!

ਸਿਰਜਣਾ ਅਤੇ ਮਿਹਨਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਸਭ ਦੀ ਜ਼ਿੰਦਗੀ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਬਖ਼ਸ਼ਣ। ਤੁਹਾਡੇ ਹਰ ਕੰਮ ਵਿੱਚ ਸਫ਼ਲਤਾ ਅਤੇ ਘਰ-ਪਰਿਵਾਰ ਵਿੱਚ ਖੁਸ਼ੀਆਂ ਬਣੀਆਂ ਰਹਿਣ”। ਵਿਸ਼ਵਕਰਮਾ ਦਿਵਸ ‘ਤੇ ਦਾਨਵੀਰ ਸਿੰਘ ਵੀ ਪੂਜਾ ‘ਚ ਸ਼ਾਮਿਲ ਹੋਏ ।
ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦਾ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ ਅਤੇ ਦੋਵਾਂ ਨੇ ਇੱਕਠਿਆਂ ਕਈ ਗੀਤ ਕੀਤੇ ਹਨ।