ਹੈਪੀ ਰਾਏਕੋਟੀ ਨੇ ਗੁਰਦਾਸ ਮਾਨ ਦੇ ਨਾਲ ਕੀਤੀ ਮੁਲਾਕਾਤ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਨਾਲ ਹੈਪੀ ਰਾਏਕੋਟੀ ਨੇ ਮੁਲਾਕਾਤ ਕੀਤੀ ਹੈ। ਜਿਸ ਦੀਆਂ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਨੇ ਹੈਪੀ ਰਾਏਕੋਟੀ ਦਾ ਕਿਵੇਂ ਨਿੱਘਾ ਸੁਆਗਤ ਕੀਤਾ ਹੈ । ਦੋਵਾਂ ਦੀਆਂ ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

_536270a7196ca119b5d0defad892618e_1280X720.webp)
ਅਦਾਕਾਰ ਮਾਨਵ ਵਿੱਜ ਨੇ ਰਿਐਕਸ਼ਨ ਦਿੰਦੇ ਹੋਏ ਲਿਖਿਆ ‘ਮੌਜ’, ਜਦੋਂਕਿ ਗਿੱਪੀ ਗਰੇਵਾਲ ਤੇ ਰਘਵੀਰ ਬੋਲੀ ਨੇ ਵੀ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। ਅਲਫਾਜ਼ ਨੇ ਲਿਖਿਆ ‘ਦੋ ਸੱਚੀਆਂ ਰੂਹਾਂ’। ਇਸ ਤੋਂ ਇਲਾਵਾ ਦੋਵਾਂ ਦੇ ਫੈਨਸ ਨੇ ਇਨ੍ਹਾਂ ਤਸਵੀਰਾਂ ਤੇ ਰਿਐਕਸ਼ਨ ਦਿੰਦੇ ਹੋਏ ਖੂਬ ਪਿਆਰ ਦੀ ਵਰਖਾ ਕੀਤੀ ਹੈ।

ਹੈਪੀ ਰਾਏਕੋਟੀ ਪ੍ਰਸਿੱਧ ਗੀਤਕਾਰ
ਹੈਪੀ ਰਾਏਕੋਟੀ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗੀਤਕਾਰ ਹਨ । ਜਿਨ੍ਹਾਂ ਨੇ ਆਪਣੀ ਗੀਤਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਟੁੰਬਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।

ਹਾਲ ਹੀ ‘ਚ ਸਈਦਾ ਬੇਗਮ ਤੇ ਅਫਸਾਨਾ ਖ਼ਾਨ ਦੀ ਆਵਾਜ਼ ‘ਚ ਉਨ੍ਹਾਂ ਦੇ ਵੱਲੋਂ ਲਿਖਿਆ ਗੀਤ ‘ਨੁਕਸਾਨ’ ਰਿਲੀਜ਼ ਹੋਇਆ ਹੈ। ਜਿਸ ਨੂੰ ਸਰੋਤਿਆਂ ਦੇ ਵੱਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ।