ਹਰਫ ਚੀਮਾ ਨੇ ਬਣਾਇਆ ਨਵਾਂ ਘਰ, ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਹਰਫ ਚੀਮਾ ਨੇ ਨਵਾਂ ਘਰ ਬਣਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਮੌਕੇ ‘ਤੇ ਗਾਇਕ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਘਰ ਦੀ ਸ਼ੁਭ ਸ਼ੁਰੂਆਤ ਘਰ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾ ਕੇ ਕੀਤੀ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ।
ਹਰਫ ਚੀਮਾ ਨੇ ਨਵਾਂ ਘਰ ਬਣਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਮੌਕੇ ‘ਤੇ ਗਾਇਕ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਘਰ ਦੀ ਸ਼ੁਭ ਸ਼ੁਰੂਆਤ ਘਰ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾ ਕੇ ਕੀਤੀ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਫ ਚੀਮਾ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਮੌਜੂਦਗੀ ‘ਚ ਬੈਠੇ ਹੋਏ ਹਨ ਅਤੇ ਇੱਕ ਜਗ੍ਹਾ ‘ਤੇ ਉਹ ਆਪਣੇ ਦੋਸਤਾਂ ਦੇ ਨਾਲ ਬੈਠੇ ਹੋਏ ਹਨ ।

ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਪੰਜਾਬੀ ਸੈਲੀਬ੍ਰੇਟੀਜ਼ ਨੇ ਵੀ ਗਾਇਕ ਨੂੰ ਨਵੇਂ ਘਰ ਦੇ ਲਈ ਵਧਾਈ ਦਿੱਤੀ ਹੈ।

ਜੋਬਨ ਸੰਧੂ, ਸੱਜਣ ਅਦੀਬ ਸਣੇ ਕਈ ਕਲਾਕਾਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇੱਕ ਤਸਵੀਰ ‘ਚ ਹਰਫ ਚੀਮਾ ਨੇ ਆਪਣੇ ਘਰ ਦੀ ਇੱਕ ਛੋਟੀ ਜਿਹੀ ਝਲਕ ਵੀ ਸ਼ੇਅਰ ਕੀਤੀ ਹੈ।

ਹਰਫ ਚੀਮਾ ਦਾ ਵਰਕ ਫ੍ਰੰਟ
ਹਰਫ ਚੀਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।