ਨਿੱਕੇ ਸਿੱਧੂ ਮੂਸੇਵਾਲਾ ਦਾ ਕਿਊਟ ਵੀਡੀਓ ਹੋ ਰਿਹਾ ਵਾਇਰਲ, ਕਿਊਟ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਨਿੱਕਾ ਸਿੱਧੂ ਮੂਸੇਵਾਲਾ ਇਨ੍ਹੀਂ ਦਿਨੀਂ ਚਰਚਾ ‘ਚ ਹੈ । ਉਸ ਦੇ ਕਈ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ ।ਜਿਨ੍ਹਾਂ ‘ਚ ਉਹ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਨਿੱਕੇ ਸਿੱਧੂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਇੱਕ ਵੀਡੀਓ ‘ਚ ਉਹ ਮਾਂ ਚਰਨ ਕੌਰ ਦੇ ਨਾਲ ਨਜ਼ਰ ਆ ਰਿਹਾ ਹੈ।

By  Shaminder Kaur Kaler October 17th 2026 02:01 PM

ਨਿੱਕਾ ਸਿੱਧੂ ਮੂਸੇਵਾਲਾ ਇਨ੍ਹੀਂ ਦਿਨੀਂ ਚਰਚਾ ‘ਚ ਹੈ । ਉਸ ਦੇ ਕਈ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ ।ਜਿਨ੍ਹਾਂ ‘ਚ ਉਹ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਨਿੱਕੇ ਸਿੱਧੂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਇੱਕ ਵੀਡੀਓ ‘ਚ ਉਹ ਮਾਂ ਚਰਨ ਕੌਰ ਦੇ ਨਾਲ ਨਜ਼ਰ ਆ ਰਿਹਾ ਹੈ। ਜਦੋਂਕਿ ਇੱਕ ਹੋਰ ਵੀਡੀਓ ‘ਚ ਛੋਟਾ ਸਿੱਧੂ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਿਹਾ ਹੈ। 


ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੀ ਗੱਲ ਕਰੀਏ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਸਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਦੁਨੀਆ ਭਰ ‘ਚ ਪਛਾਣ ਬਣਾਈ ਸੀ ।

ਉਹ ਬੇਸ਼ੱਕ ਵਿਸ਼ਵ ਪੱਧਰ ਦਾ ਗਾਇਕ ਬਣ ਗਿਆ ਸੀ, ਪਰ ਉਸ ਨੇ ਕਦੇ ਵੀ ਆਪਣਾ ਪਿੰਡ ਨਹੀਂ ਸੀ ਛੱਡਿਆ ਅਤੇ ਹਮੇਸ਼ਾ ਹੀ ਉਹ ਆਪਣੇ ਪਿੰਡ ਮਾਪਿਆਂ ਦੇ ਨਾਲ ਹੀ ਰਹਿੰਦਾ ਸੀ । 


ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ

ਸਿੱਧੂ ਮੂਸੇਵਾਲਾ ਦਾ 29  ਮਈ 2022 ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਅੱਜ ਤੱਕ ਉਸ ਦੇ ਮਾਪੇ ਇਨਸਾਫ ਦੀ ਲੜਾਈ ਲੜ ਰਹੇ ਹਨ। 

© Copyright Galactic Television & Communications Pvt. Ltd. 2026. All rights reserved.